ਲੁਧਿਆਣਾ: ਸ਼ਹਿਰ ਵਿੱਚ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਨਾਕੇਬੰਦੀ ਦੌਰਾਨ ਤਿੰਨ ਨੌਜਵਾਨਾਂ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਤੇ ਇੱਕ ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਸਬੰਧੀ ਏ.ਆਈ.ਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸਟੀਐੱਫ਼ ਨੂੰ ਜਾਣਕਾਰੀ ਮਿਲੀ ਸੀ ਕਿ ਤਿੰਨ ਵਿਅਕਤੀ ਸਰਹੱਦੀ ਇਲਾਕੇ ਤੋਂ ਸਸਤੀ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਮਹਿੰਗੀ ਕੀਮਤ 'ਤੇ ਸਪਲਾਈ ਕਰਦੇ ਹਨ।
ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪਛਾਣ ਦਲਵਿੰਦਰ ਸਿੰਘ, ਵਰਿੰਦਰ ਸਿੰਘ, ਸੰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।