ਖੰਨਾ: ਖੰਨਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਕਲ ਹੋਈ ਜਦੋਂ ਦੋ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਲੋਂ ਫੜਿਆ ਗਿਆ ਇੱਕ ਬਦਮਾਸ਼ ਤਿਹਾੜ ਜੇਲ੍ਹ ਤੋਂ ਪੈਰੋਲ 'ਤੇ ਆਇਆ ਕੈਦੀ ਹੈ, ਜੋ ਵਾਪਸ ਨਹੀਂ ਗਿਆ। ਉਕਤ ਬਦਮਾਸ਼ਾਂ ਵਲੋਂ ਆਪਣੇ ਇੱਕ ਹੋਰ ਸਾਥੀ ਬਲਵਿੰਦਰ ਸਿੰਘ ਚਾਚਾ ਨਾਲ ਮਿਲ ਕੇ ਚੰਡੀਗੜ੍ਹ ਦੇ ਕਿਸੇ ਬੈਂਕ ਨੂੰ ਲੁੱਟ ਦੇ ਇਰਾਦੇ ਨਾਲ ਨਿਸ਼ਾਨਾ ਬਣਾਇਆ ਜਾਣਾ ਸੀ। ਇਨ੍ਹਾਂ ਵਲੋਂ ਪਿਛਲੇ ਦਿਨੀਂ ਯੂਪੀ 'ਚ ਵੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਇਸ ਸਬੰਧੀ ਖੰਨਾ ਦੇ ਐੱਸਐੱਸਪੀ ਗੁਰਸ਼ਰਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਬਦਮਾਸ਼ਾਂ ਦੀ ਪਹਿਚਾਣ ਜੁਗਰਾਜ ਸਿੰਘ ਵਾਸੀ ਉਰਾਖੰਡ ਅਤੇ ਹਰਮਨਪ੍ਰੀਤ ਸਿੰਘ ਵਾਸੀ ਯੂਪੀ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਕਿ ਇਨ੍ਹਾਂ ਦਾ ਤੀਜਾ ਸਾਥੀ, ਜਿਸ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਕਿ ਜੁਗਰਾਜ ਸਿੰਘ ਖਿਲਾਫ਼ ਵੱਖ-ਵੱਖ ਸੂਬਿਆਂ 'ਚ ਅੱਠ ਦੇ ਕਰੀਬ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਕਿ ਉਕਤ ਦੋਵੇਂ ਅੰਮ੍ਰਿਤਸਰ ਨਜਾਇਜ਼ ਹਥਿਆਰਾਂ ਦੀ ਤਸਕਰੀ ਲਈ ਜਾ ਰਹੇ ਸੀ, ਜਿਨ੍ਹਾਂ ਨੂੰ ਖੰਨਾ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ। ਪੁਲਿਸ ਵਲੋਂ ਦੋਵਾਂ ਕੋਲੋਂ 3 ਪਿਸਤੌਲ ਅਤੇ 13 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ:ਦੂਸਰੇ ਦਿਨ ਪੰਜਾਬ ਭਰ ਚ 66321 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ