ETV Bharat / state

Ludhiana Police Action: ਮਨੀ ਐਕਸਚੇਂਜਰ ਦੇ ਕਤਲ ਮਾਮਲੇ ਪੁਲਿਸ ਦੀ ਵੱਡੀ ਕਾਰਵਾਈ, ਇਕ ਔਰਤ ਸਣੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਲੁਧਿਆਣਾ ਵਿਖੇ ਹੋਏ ਮਨੀ ਐਕਸਚੇਂਜਰ ਦੇ ਕਤਲ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਕ ਮਹਿਲਾ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਇਕ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।

Police arrested two accused in Ludhiana money exchanger murder case
ਮਨੀ ਐਕਸਚੇਂਜਰ ਦੇ ਕਤਲ ਮਾਮਲੇ ਪੁਲਿਸ ਦੀ ਵੱਡੀ ਕਾਰਵਾਈ, ਇਕ ਔਰਤ ਸਣੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
author img

By

Published : Apr 15, 2023, 5:16 PM IST

ਮਨੀ ਐਕਸਚੇਂਜਰ ਦੇ ਕਤਲ ਮਾਮਲੇ ਪੁਲਿਸ ਦੀ ਵੱਡੀ ਕਾਰਵਾਈ, ਇਕ ਔਰਤ ਸਣੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਲੁਧਿਆਣਾ : ਲੁਧਿਆਣਾ ਵਿਚ ਮਾਡਲ ਗ੍ਰਾਮ ਨੇੜੇ ਮਨੀ ਐਕਸਚੇਂਜਰ ਦੇ ਕਤਲ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਇਸ ਮਾਮਲੇ ਤੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ, ਜਿਨ੍ਹਾਂ ਦੇ ਵਿਚ ਇਕ ਮਹਿਲਾ ਵੀ ਸ਼ਾਮਿਲ ਹੈ। ਪੁਲਸ ਵੱਲੋਂ ਇਨ੍ਹਾਂ ਕੋਲੋਂ 34 ਲੱਖ 35 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਮਹਿਲਾ ਦੀ ਸ਼ਨਾਖਤ ਕੁਲਦੀਪ ਕੌਰ ਵਜੋਂ ਹੋਈ ਹੈ, ਜਦਕਿ ਮਨਦੀਪ ਸਿੰਘ ਦੂਜਾ ਮੁਲਜ਼ਮ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹਾਲੇ ਤੱਕ ਜਿਸ ਮੁਲਜ਼ਮ ਨੇ ਸੂਏ ਮਾਰ ਕੇ ਮਨਜੀਤ ਸਿੰਘ ਦਾ ਕਤਲ ਕੀਤਾ ਸੀ ਉਸ ਦੀ ਗ੍ਰਿਫਤਾਰੀ ਬਾਕੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਦਸਿਆ ਹੈ ਕਿ ਇਸ ਟੀਮ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਲਈ ਡੀਜੀ ਪੰਜਾਬ ਵੱਲੋਂ ਪੰਜ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਗਿਆ ਹੈ।

ਵਾਰਦਾਤ ਵਿੱਚ ਵਰਤੇ ਗਏ ਚੋਰੀ ਦੇ ਵਾਹਨ : ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮਨਜੀਤ ਸਿੰਘ ਲਗਭਗ ਅੱਧੇ ਘੰਟੇ ਤੱਕ ਸੜਕ ਉਤੇ ਤੜਫਦਾ ਰਿਹਾ, ਪਰ ਲੋਕਾਂ ਨੇ ਉਸ ਨੂੰ ਚੁੱਕਿਆ ਹੀ ਨਹੀਂ। ਉਨ੍ਹਾਂ ਇਹ ਵੀ ਦੱਸਿਆ ਕਿ 45 ਲੱਖ ਲੁਧਿਆਣਾ ਦੀ ਆਬਾਦੀ ਲਈ ਸਾਡੇ ਕੋਲ ਮਹਿਜ਼ 2200 ਮੁਲਾਜ਼ਮ ਹਨ। ਅਸੀਂ ਬੜੀ ਮਿਹਨਤ ਨਾਲ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵਾਹਨ ਵਰਤੇ ਗਏ ਸਨ, ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਉਹ ਦੋਵੇਂ ਹੀ ਚੋਰੀ ਦੇ ਸਨ ਅਤੇ ਕੁਲਦੀਪ ਕੌਰ ਕਾਰ ਉਤੇ ਵੱਖਰੀ ਆ ਰਹੀ ਸੀ, ਜਿਸ ਨੇ ਇਹਨਾਂ ਨੂੰ ਅੱਗੇ ਕਾਰ ਵਿੱਚ ਬਿਠਾ ਕੇ ਲੈ ਜਾਣਾ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਵੀ ਉਨ੍ਹਾਂ ਦੀ ਅਪੀਲ ਹੈ ਕਿ ਜੇਕਰ ਕੋਈ ਅਜਿਹਾ ਹਾਦਸਾ ਹੁੰਦਾ ਹੈ ਤਾਂ ਪੁਲਿਸ ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੇ ਅੰਡਰ 16 ਟੀਮ ਦੀ ਚੋਣ 'ਚ ਕੀਤੀ ਧਾਂਦਲੀ, PCA ਨੇ ਕੀਤੀ ਵੱਡੀ ਕਾਰਵਾਈ

ਰੇਕੀ ਕਰ ਕੇ ਵਿਓਂਤ ਤਹਿਤ ਦਿੱਤਾ ਵਾਰਦਾਤ ਨੂੰ ਅੰਜਾਮ : ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਵਪਾਰੀ ਮਨਜੀਤ ਸਿੰਘ ਦੀ ਵੀ ਖੁਦ ਦੀ ਥੋੜ੍ਹੀ ਲਾਪਰਵਾਹੀ ਸੀ, ਇਸ ਮਾਮਲੇ ਦੇ ਵਿੱਚ ਇਕ ਗ੍ਰਿਫਤਾਰੀ ਹੋਣੀ ਬਾਕੀ ਹੈ। ਜੋਬਨਜੀਤ ਉਤੇ ਪਹਿਲਾਂ ਦੋ ਮਾਮਲੇ ਅਤੇ ਕੁਲਦੀਪ ਕੌਰ ਉਤੇ ਇਕ ਮਾਮਲਾ ਦਰਜ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਫਰਵਰੀ ਮਹੀਨੇ ਦੇ ਵਿੱਚ ਮੁਲਜ਼ਮ ਪਹਿਲਾਂ ਉਸ ਤੋਂ ਪੈਸੇ ਬਦਲਣ ਦੇ ਮਾਮਲੇ ਵਿੱਚ ਵੀ ਗਏ ਸਨ, ਜਿੱਥੇ ਉਨ੍ਹਾਂ ਨੇ ਰੈਕੀ ਕੀਤੀ ਸੀ ਅਤੇ ਉਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਮਨਜੀਤ ਸਾਰਾ ਪੈਸਾ ਸਕੂਟਰ ਉਤੇ ਹੀ ਆਪਣੇ ਘਰ ਲੈ ਕੇ ਜਾਂਦਾ ਹੈ। ਇਸ ਉਪਰੰਤ ਇਨ੍ਹਾਂ ਮੁਲਜ਼ਮਾਂ ਨੇ ਵਿਓਂਤ ਤਹਿਤ ਇਸ ਵਾਰਜਾਤ ਨੂੰ ਅੰਜਾਮ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.