ETV Bharat / state

ਲੁਧਿਆਣਾ ਗੈਂਗਰੇਪ ਮਾਮਲੇ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ - ਲੁਧਿਆਣਾ ਗੈਂਗਰੇਪ

ਲੁਧਿਆਣਾ: ਮੁੱਲਾਂਪੁਰ 'ਚ ਹੋਏ ਗੈਂਗਰੇਪ ਮਾਮਲੇ ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਾਦਿਕ ਅਲੀ ਵਜੋਂ ਹੋਈ ਹੈ। ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੰਕੇਤਕ ਤਸਵੀਰ
author img

By

Published : Feb 12, 2019, 10:51 PM IST

ਲੁਧਿਆਣਾ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਾਦਿਕ ਅਲੀ ਨੂੰ ਸ਼ੱਕ ਦੇ ਤੌਰ ਤੇ ਹਿਰਾਸਤ ਚ ਲਿਆ ਗਿਆ ਸੀ। ਪੁੱਛਗਿੱਛ ਤੋਂ ਬਾਅਦ ਖੁਲਾਸਾ ਹੋਇਆ ਕਿ ਉਹ ਜ਼ੁਰਮ ਚ ਸ਼ਾਮਲ ਸੀ। ਪੁਲਿਸ ਨੇ ਬਾਕੀ ਮੁਲਜ਼ਮਾਂ ਦੇ ਸਕੈੱਚ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 16 ਲੋਕਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਭਾਲ ਲਈ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਭਾਲ ਲਈ ਸੀਸੀਟੀਵੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੇ ਸਕੈੱਚ
undefined

ਦੱਸਣਯੋਗ ਹੈ ਕਿ ਮੁੱਲਾਂਪੁਰ ਹਲਕੇ 'ਚ 9 ਤਰੀਕ ਨੂੰ 20 ਸਾਲਾ ਲੜਕੀ ਨਾਲ 12 ਜਣਿਆਂ ਨੇ ਗੈਂਗਰੇਪ ਕੀਤਾ ਸੀ। ਕਾਰ 'ਚ ਪੀੜਤਾ ਆਪਣੇ ਦੋਸਤ ਨਾਲ ਜਾ ਰਹੀ ਸੀ। ਰਸਤੇ 'ਚ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਪਹਿਲਾਂ ਉਨ੍ਹਾਂ ਪੈਸੇ ਮੰਗੇ ਜਦ ਨਹੀਂ ਮਿਲੇ ਤਾਂ ਉਨ੍ਹਾਂ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

SLUG...PB LDH VARINDER RAPE FOLLOWUP

FEED...FTP

DATE...12/02/2019

Anchor...ਲੁਧਿਆਣਾ ਦੇ ਮੁੱਲਾਂਪੁਰ ਚ ਹੋਏ ਗੈਂਗਰੇਪ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀਆਂ ਨੇ ਲੁਧਿਆਣਾ ਰਹਿੰਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਤੋਂ ਸਪੈਸ਼ਲ ਸਕੈੱਚ ਮੇਕਰ ਨੂੰ ਬੁਲਾ ਕੇ ਇਹ ਲੋਕਾਂ ਦਾ ਸਕੈੱਚ ਬਣਾਇਆ ਗਿਆ ਜਿਸ ਨੂੰ ਪਬਲਿਕਲੀ ਵੰਡਿਆ ਗਏ ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੇ 16 ਲੋਕਾਂ ਨੂੰ ਸ਼ਾਰਟਲਿਸਟ ਕੀਤਾ ਜਿਨ੍ਹਾਂ ਦੀ ਭਾਲ ਲਈ ਪੁਲਿਸ ਦੀਆਂ ਵੱਖ ਵੱਖ ਟੋਲੀਆਂ ਬਣਾ ਕੇ ਭੇਜੀਆਂ ਗਈਆਂ ਨੇ, ਡੀਆਈਜੀ ਖੱਟੜਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਪੁਲਿਸ ਨੂੰ ਕਾਮਯਾਬੀ ਮਿਲੇਗੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇਗਾ, ਨਾਲੀ ਖੱਟੜਾ ਨੇ ਵੀ ਕਿਹਾ ਕਿ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਉਨ੍ਹਾਂ ਨੇ ਹਿਰਾਸਤ ਚ ਵੀ ਲਿਆ ਸੀ ਪਰ ਜੋ ਸੋਲਾਂ ਲੋਕਾਂ ਨੂੰ ਉਨ੍ਹਾਂ ਨੇ ਸ਼ਾਰਟਲਿਸਟ ਕੀਤਾ ਉਨ੍ਹਾਂ ਚੋਂ ਫਿਲਹਾਲ ਕੋਈ ਵੀ ਗ੍ਰਿਫਤਾਰ ਨਹੀਂ ਹੋ ਸਕਿਆ...ਖੱਟੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਨੇੜੇ ਤੇੜੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਛਾਣਬੀਨ ਕੀਤੀ ਜਾ ਰਹੀ ਹੈ...

BYTE...ਰਣਬੀਰ ਸਿੰਘ ਖੱਟੜਾ,  ਡੀ ਆਈ ਜੀ ਲੁਧਿਆਣਾ
ETV Bharat Logo

Copyright © 2025 Ushodaya Enterprises Pvt. Ltd., All Rights Reserved.