ਲੁਧਿਆਣਾ: ਰਾਏਕੋਟ ਦੇ ਪਿੰਡ ਗੋਬਿੰਦਗੜ੍ਹ ਵਿਖੇ ਪਿਛਲੇ ਦਿਨੀਂ ਕੁੱਝ ਪੁਲਿਸ ਮੁਲਾਜ਼ਮਾਂ ਅਤੇ ਪਰਿਵਾਰਕ ਮੈਂਬਰਾਂ ਦੀ ਝੜਪ 'ਚ ਜਖਮੀ ਹੋਏ ਪੀੜਤਾਂ ਨਾਲ ਭਾਰਤੀ ਕਿਸਾਨ ਯੂਨੀਅਨ(ਏਕਤਾ) ਡਕੌਂਦਾ ਵੱਲੋਂ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਕਰ ਉਨ੍ਹਾਂ ਜਿੱਥੇ ਪਰਿਵਾਰ ਦਾ ਹਾਲ-ਚਾਲ ਜਾਣਿਆ ਤੇ ਉੱਥੇ ਹੀ ਪੁਲਿਸ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਗਏ।
ਕਿਸਾਨ ਆਗੂ ਨੇ ਦੱਸਿਆ ਕਿ ਪੀੜਤ ਪਰਿਵਾਰ ਦੀਆਂ ਜਖਮੀ ਬਜ਼ੁਰਗ ਔਰਤਾਂ ਅਤੇ ਇਕ ਵਿਅਕਤੀ ਦੀ ਹਾਲਤ ਤੋਂ ਪੁਲਿਸ ਦਾ ਜਬਰ ਸਪੱਸ਼ਟ ਦੇਖਣ ਨੂੰ ਮਿਲ ਰਿਹਾ ਹੈ। । ਕਿਸਾਨ ਆਗੂ ਨੇ ਕਿਹਾ ਕਿ ਰਾਏਕੋਟ ਸਦਰ ਪੁਲਿਸ ਨੇ ਪੀੜਤ ਪਰਿਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਸ ਬੱਚੇ ਦੇ ਅਗਵਾ ਹੋਣ ਸਬੰਧੀ ਜਾਂਚ ਕਰਨ ਲਈ ਪੁਲਿਸ ਅਧਿਕਾਰੀ ਆਏ ਸਨ, ਉਸਦੀ ਅੱਜ ਤੱਕ ਮੁੜਕੇ ਸਾਰ ਨਹੀਂ ਲਈ ਗਈ, ਜਦਕਿ ਘਟਨਾ ਵਾਲੇ ਦਿਨ ਤੋਂ ਲੈ ਕੇ ਹੁਣ ਤੱਕ ਉਹ ਬੱਚਾ ਪਿੰਡ ਦੇ ਸਰਪੰਚ ਹਵਾਲੇ ਕੀਤਾ ਹੋਇਆ ਹੈ ਅਤੇ ਉਹ ਉਸ ਬੱਚੇ ਦੀ ਸਾਂਭ ਸੰਭਾਲ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਧੱਕੇਸਾਹੀ ਵਿਰੁੱਧ ਅਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕਿਸਾਨ ਜੱਥੇਬੰਦੀ ਵੱਲੋਂ ਪੀੜਤ ਪਰਵਾਰ ਤੇ ਪਿੰਡਵਾਸੀਆਂ ਸਮੇਤ ਰਾਏਕੋਟ ਪੁਲਿਸ ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌੰਕੀ ਜਲਾਲਦੀਵਾਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਚੌੰਕੀ ਨਜ਼ਦੀਕ ਸਥਿਤ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਆਵਾਜਾਈ ਠੱਪ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਨੇ ਮਰਵਾਈਆਂ ਸ਼ਖ਼ਸ ਦੇ ਗੋਲੀਆਂ, ਜਾਣ ਕੇ ਉੱਡ ਜਾਣਗੇ ਹੋਸ਼!