ਲੁਧਿਆਣਾ: ਸੂਬੇ ‘ਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ ਸ਼ਰਾਬ ਮਾਫੀਆ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਨਕਲੀ ਸ਼ਰਾਬ ਦੇ ਧੰਦੇ ਨੂੰ ਬੇਨਕਾਬ ਕੀਤਾ ਗਿਆ ਹੈ।ਇਸ ਛਾਪੇਮਾਰੀ ਦੌਰਾਨ ਕਾਫੀ ਮਾਤਰਾ ਦੇ ਵਿੱਚ ਜਾਅਲੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਵੀ ਸਬੰਧਿਤ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਨਕਲੀ ਸ਼ਰਾਬ ਮਾਮਲੇ ਦੇ ਵਿੱਚ ਫੈਕਟਰੀ ਦਾ ਮਾਲਕ ਤੇ ਦੋ ਲੋਕ ਮੁਲਜ਼ਮ ਪਾਏ ਗਏ ਹਨ।
ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੋਰ ਵੀ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਲਦ ਹੀ ਮੁੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਨਾਲ ਹੀ ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।
ਇੱਥੇ ਦੱਸ ਦਈਏ ਕਿ ਸੂਬੇ ਵਿੱਚ ਵੱਖ ਵੱਖ ਥਾਵਾਂ ਤੇ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਸੂਬੇ ਦੇ ਵਿੱਚੋਂ ਨਸ਼ੇ ਨੂੰ ਜੜੋ ਖਤਮ ਕੀਤਾ ਜਾ ਸਕੇ ਪਰ ਸ਼ਰਾਬ ਮਾਫੀਆ ਤੇ ਹੋਰ ਨਸ਼ਾ ਤਸਕਰ ਲਗਾਤਾਰ ਸੂਬੇ ਦੇ ਵਿੱਚ ਸਰਗਰਮ ਦਿਖਾਈ ਦੇ ਰਹੀ ਹਨ ਜਿੰਨ੍ਹਾਂ ਨੂੰ ਕਾਬੂ ਕਰਨ ਦੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਘਰੋਂ ਭੱਜੇ ਕੁੜੀ-ਮੁੰਡੇ ਨੂੰ ਦਿੱਲੀ ਪੁਲਿਸ ਨੇ ਜਲੰਧਰ ਤੋਂ ਕੀਤਾ ਕਾਬੂ