ਲੁਧਿਆਣਾ: ਸੂਬੇ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਚੱਲਦਿਆਂ ਲੁਧਿਆਣਾ ਕੋਰੋਨਾ ਮਾਮਲਿਆਂ ਨੂੰ ਲੈਕੇ ਹੋਟਸਪਾੱਟ ਬਣਿਆ ਹੋਇਆ ਹੈ। ਸਰਕਾਰ ਵਲੋਂ ਵੱਧਦੇ ਮਾਮਲਿਆਂ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ। ਲੁਧਿਆਣਾ 'ਚ ਪੁਲਿਸ ਵਲੋਂ ਸਰਕਾਰ ਦੇ ਕੋਰੋਨਾ ਨੂੰ ਲੈਕੇ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਤਿੰਨ ਦਿਨਾਂ 'ਚ 175 ਪਰਚੇ ਦਰਜ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਕੋਰੋਨਾ ਨਿਯਮਾਂ ਅਤੇ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਕਾਫ਼ੀ ਬਣਿਆ ਹੋਇਆ ਹੈ, ਇਸ ਲਈ ਕਿਸੇ ਨੂੰ ਵੀ ਅਣਗਹਿਲੀ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਅਫ਼ਵਾਹਾਂ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਦੇ ਹਾਂ ਤਾਂ ਅਸੀ ਇਸ ਬਿਮਾਰੀ ਦਾ ਅਸਾਨੀ ਨਾਲ ਸਾਹਮਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਜ਼ਰੂਰਤ ਪੈਣ 'ਤੇ ਲੋਕ ਉਸ 'ਤੇ ਸੰਪਰਕ ਕਰ ਸਕਣ।
ਇਹ ਵੀ ਪੜ੍ਹੋ:ਪਿਛਲੇ 24 ਘੰਟਿਆਂ 'ਚ 5,724 ਕੋਰੋਨਾ ਦੇ ਨਵੇਂ ਮਾਮਲੇ, 92 ਮੌਤਾਂ