ETV Bharat / state

ਲੁਧਿਆਣਾ 'ਚ ਲੌਕਡਾਊਨ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਪੁਲਿਸ ਦੀ ਸਖ਼ਤੀ

author img

By

Published : May 21, 2020, 8:25 PM IST

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੌਕਡਾਊਨ 4.0 ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਖਿਲਾਫ ਹੁਣ ਤੱਕ ਲੁਧਿਆਣਾ ਵਿੱਚ 135 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਦ ਕਿ 157 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਫ਼ੋਟੋ।
ਫ਼ੋਟੋ।

ਲੁਧਿਆਣਾ: ਪੰਜਾਬ ਵਿੱਚ ਲੌਕਡਾਊਨ ਚੱਲ ਰਿਹਾ ਹੈ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਵੱਲੋਂ ਵੱਡੀ ਤਦਾਦ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਉੱਥੇ ਹੀ ਸ਼ਾਮ 7 ਵਜੇ ਤੋਂ ਬਾਅਦ ਉੰਨੀ ਹੀ ਸਖਤੀ ਦੇ ਨਾਲ ਨਿਯਮਾਂ ਨੂੰ ਲਾਗੂ ਵੀ ਕਰਵਾਇਆ ਜਾ ਰਿਹਾ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਸੋਸ਼ਲ ਮੀਡੀਆ ਉੱਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ 815 ਵਾਹਨਾਂ ਦੇ ਲੁਧਿਆਣਾ ਪੁਲਿਸ ਵੱਲੋਂ ਦੋ ਦਿਨ ਦੇ ਵਿੱਚ ਹੀ ਚਲਾਨ ਕੀਤੇ ਗਏ ਹਨ।

ਵੇਖੋ ਵੀਡੀਓ

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਲੌਕਡਾਊਨ 4 ਦੀਆਂ ਧੱਜੀਆਂ ਉਡਾਉਣ ਵਾਲਿਆਂ ਦੇ ਖਿਲਾਫ ਹੁਣ ਤੱਕ ਲੁਧਿਆਣਾ ਵਿੱਚ 135 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਦ ਕਿ 157 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ 815 ਵਾਹਨਾਂ ਦੇ ਚਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 53 ਵਾਹਨ ਬੌਂਡ ਕਰ ਦਿੱਤੇ ਗਏ ਹਨ ਜੋ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸਨ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਕਿਉਂਕਿ ਇਹ ਢਿੱਲ ਉਨ੍ਹਾਂ ਨੂੰ ਕੰਮਕਾਰ ਲਈ ਦਿੱਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੋ ਸਮਾਂ ਲੋਕਾਂ ਨੂੰ ਢਿੱਲ ਦੌਰਾਨ ਦਿੱਤਾ ਗਿਆ ਹੈ ਉਹ ਬਹੁਤ ਸੋਚ ਵਿਚਾਰ ਕਰਕੇ ਦਿੱਤਾ ਗਿਆ ਹੈ। ਲੋਕ ਇਸ ਦੌਰਾਨ ਹੀ ਆਪਣੇ ਕੰਮਕਾਰ ਨਿਪਟਾ ਲੈਣ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਉਂਦੇ ਦਿਨਾਂ ਦੇ ਵਿੱਚ ਇਸ ਵਿਰੁੱਧ ਡਰਾਈਵ ਚਲਾਈ ਜਾਵੇਗੀ, ਜੋ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਕਾਰਵਾਈ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.