ETV Bharat / state

ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਲੋਕਾਂ ਨੂੰ ਪੁਲਿਸ ਦੀ ਚਿਤਾਵਨੀ - ਪੁਲਿਸ ਦੀ ਚਿਤਾਵਨੀ

ਲੁਧਿਆਣਾ 'ਚ ਲੋਹੜੀ ਮੌਕੇ ਪਤੰਗਬਾਜ਼ੀ ਹੁੰਦੀ ਹੈ ਪਰ ਇਸ ਦੌਰਾਨ ਚਾਈਨਾ ਡੋਰ ਕਰਕੇ ਸਾਲਾਨਾ ਸੈਂਕੜਿਆਂ ਦੀ ਤਦਾਦ ਵਿੱਚ ਪਸ਼ੂ ਪੰਛੀਆਂ ਤੇ ਇਨਸਾਨਾਂ ਦਾ ਵੀ ਨੁਕਸਾਨ ਹੁੰਦਾ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਲੁਧਿਆਣਾ ਵਿੱਚ ਚਲਾਈ ਗਈ ਹੈ। ਇਸ ਦੇ ਤਹਿਤ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਲੋਕਾਂ ਨੂੰ ਪੁਲਿਸ ਦੀ ਚਿਤਾਵਨੀ

author img

By

Published : Jan 11, 2021, 4:00 PM IST

Updated : Jan 11, 2021, 5:49 PM IST

ਲੁਧਿਆਣਾ: ਲੋਹੜੀ ਮੌਕੇ ਪਤੰਗਬਾਜ਼ੀ ਹੁੰਦੀ ਹੈ ਪਰ ਇਸ ਦੌਰਾਨ ਚਾਈਨਾ ਡੋਰ ਕਰਕੇ ਸਾਲਾਨਾ ਸੈਂਕੜਿਆਂ ਦੀ ਤਦਾਦ ਵਿੱਚ ਪਸ਼ੂ ਪੰਛੀਆਂ ਤੇ ਇਨਸਾਨਾਂ ਦਾ ਵੀ ਨੁਕਸਾਨ ਹੁੰਦਾ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਲੁਧਿਆਣਾ ਵਿੱਚ ਚਲਾਈ ਗਈ ਹੈ। ਇਸ ਦੇ ਤਹਿਤ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਹਜ਼ਾਰਾਂ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਜਾ ਚੁੱਕੇ ਹਨ।

ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਲੋਕਾਂ ਨੂੰ ਪੁਲਿਸ ਦੀ ਚਿਤਾਵਨੀ

ਲੁਧਿਆਣਾ ਦੇ ਡੀਸੀਪੀ ਅਸ਼ਵਨੀ ਕਪੂਰ ਨੇ ਕਿਹਾ ਕਿ ਲੋਕਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੀ ਇਸ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲਗਾਤਾਰ ਪੁਲਿਸ ਵੱਲੋਂ ਛਾਪੇਮਾਰੀਆਂ ਕਰਕੇ ਜੋ ਇਹ ਚਾਈਨਾ ਡੋਰ ਵੇਚਦਾ ਹੈ ਜਾਂ ਉਹ ਧੰਦਾ ਛੱਡ ਚੁੱਕੇ ਹਨ। ਉਨ੍ਹਾਂ ਪੁਲਿਸ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਕੰਮ ਦੁਬਾਰਾ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਨਾ ਹੋਵੇ, ਇਸ ਲਈ ਕਾਨੂੰਨ ਨੂੰ ਸਖ਼ਤ ਬਣਾਇਆ ਜਾ ਰਿਹਾ ਹੈ। ਅਸ਼ਵਨੀ ਕਪੂਰ ਨੇ ਕਿਹਾ ਕਿ ਇਸ ਵਿੱਚ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ, ਕਿਉਂਕਿ ਜਦੋਂ ਤੱਕ ਡਿਮਾਂਡ ਖ਼ਤਮ ਨਹੀਂ ਹੋਵੇਗਾ, ਉਦੋਂ ਤੱਕ ਚਾਈਨਾ ਡੋਰ ਬਲੈਕ ਹੋਣੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਆਮ ਲੋਕਾਂ ਦਾ ਨੁਕਸਾਨ ਹੁੰਦਾ ਹੈ, ਪਸ਼ੂ ਪੰਛੀ ਵੀ ਇਸ ਨਾਲ ਕੱਟੇ ਜਾਂਦੇ ਹਨ।

Last Updated : Jan 11, 2021, 5:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.