ਲੁਧਿਆਣਾ : ਪਿਛਲੇ ਦਿਨੀਂ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana District Court) 'ਚ ਹੋਏ ਬਲਾਸਟ ਤੋਂ ਬਾਅਦ ਜਿੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ, ਉੱਥੇ ਹੀ ਐਂਟੀ ਟੈਰੇਰਿਸਟ ਫਰੰਟ (Anti Terrorist Front) ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ (Maninderjit Singh Bitta) ਵੀ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਨਿਸ਼ਾਨੇ 'ਤੇ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜਿੰਦਰ ਸਿੰਘ ਬਿੱਟਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿੱਚ ਅੱਤਵਾਦ ਲਿਆਉਣ ਲਈ ਜ਼ਿੰਮੇਵਾਰ (Responsible for bringing terrorism in Punjab) ਹਨ।
ਇਸ ਦੇ ਨਾਲ ਹੀ ਬਿੱਟਾ ਨੇ ਸ੍ਰੀ ਹਰਮੰਦਿਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਬੇਅਦਬੀ ਹੋਈ ਹੈ। ਉੱਥੇ ਹੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਵੁਕ ਹੋ ਕੇ ਸਜ਼ਾ ਦਿੱਤੀ ਹੈ।
ਇਹ ਵੀ ਪੜ੍ਹੋ : Omicron Update: ਚੰਡੀਗੜ੍ਹ ਵਿੱਚ ਓਮੀਕਰੋਨ ਦੇ 2 ਨਵੇਂ ਮਾਮਲੇ
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਨਹੀਂ ਹੋਣਾ ਚਾਹੀਦਾ ਕਿ ਲੋਕ ਧਾਰਮਿਕ ਸਥਾਨਾਂ ਵਿੱਚ ਆਉਣ ਲੱਗੇ ਡਰਨ ਲੱਗ ਜਾਣ। ਉਨ੍ਹਾਂ ਕਿਹਾ ਕਿ ਬੁਧੀਜੀਵੀਆਂ ਨੂੰ ਇਕੱਠੇ ਹੋ ਕੇ ਅਜਿਹੇ ਫੈਸਲੇ ਲੈਣੇ ਚਾਹੀਦੇ ਹਨ। ਉਥੇ ਹੀ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੁਝ ਲੋਕਾਂ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀ ਆਪਣੇ ਫ਼ਾਇਦੇ ਲਈ ਪੰਜਾਬ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਕਈ ਵਾਰ ਉਨ੍ਹਾਂ ਨੂੰ ਸੱਦੇ ਆਏ ਹਨ ਪਰ ਮੈਂ ਕਦੇ ਵੀ ਰਾਜਨੀਤੀ 'ਚ ਐਂਟਰੀ ਨਹੀਂ ਕਰਾਂਗਾ। ਉਥੇ ਹੀ ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁਣਗਾਣ ਵੀ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਫੈਸਲੇ ਲਏ ਗਏ ਹਨ ਜਿਨ੍ਹਾਂ ਕਾਰਨ ਉਹਨਾਂ ਦੀ ਤਰੀਫ ਕਰਦੇ ਹਨ।
ਇਹ ਵੀ ਪੜ੍ਹੋ : Punjab assembly election 2022: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ