ਲੁਧਿਆਣਾ: 2022 ਦੀਆਂ ਚੋਣਾਂ ਨੂੰ ਲੈਕੇ ਪੰਜਾਬ (punjab) ਦਾ ਸਿਆਸੀ ਅਖਾੜਾ ਭਖਿਆ ਹੋਇਆ ਹੈ। ਹਰ ਪਾਰਟੀ 2022 ਦੀਆਂ ਚੋਣਾਂ ਵਿੱਚ ਆਪਣੀ ਸਰਕਾਰ ਬਣਾਉਣ ਲਈ ਪੂਰਾ ਜ਼ੋਰ ਲਗਾ ਰਹੇ ਹਨ। ਜਿਸ ਲਈ ਸਿਆਸੀ ਲੀਡਰ ਹੁਣ ਲੋਕਾਂ ਦੇ ਵਿੱਚ ਜਾ ਕੇ ਕਿਸੇ ਨਾ ਕਿਸੇ ਬਹਾਨੇ ਵੋਟਾਂ ਮੰਗ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅਕਾਲੀ ਦਲ (Akali Dal) ਦੇ ਪ੍ਰੋਗਰਾਮ ਵਿੱਚ ਕਾਂਗਰਸੀ ਵਿਧਾਇਕ ਬਿਨ੍ਹਾਂ ਬੁਲਾਏ ਪਹੁੰਚ ਗਏ ਹਨ, ਹਾਲਾਂਕਿ ਇਹ ਪ੍ਰੋਗਰਾਮ ਧਾਰਮਿਕ ਹੀ ਸੀ।
ਦਰਅਸਲ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ (President Sukhbir Badal) ਲੁਧਿਆਣਾ ਦੌਰੇ ਦੌਰਾਨ ਉਨ੍ਹਾਂ ਨੇ ਇੱਕ ਜੈਨ ਸਮਾਜ ਦੇ ਇੱਕ ਪ੍ਰੋਗਰਾਮ ‘ਚ ਸ਼ਿਰਕਤ ਕਰਨੀ ਸੀ ਅਤੇ ਇਸ ਤੋਂ ਪਹਿਲਾਂ ਸੁਖਬੀਰ ਬਾਦਲ (Sukhbir Badal) ਇਸ ਸਮਾਗਮ ‘ਚ ਪਹੁੰਚਦੇ ਉਸ ਤੋਂ ਪਹਿਲਾਂ ਲੁਧਿਆਣਾ ਕੇਂਦਰੀ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਡਾਵਰ ਸਮਾਗਮ ਵਿੱਚ ਪਹਿਲਾਂ ਹੀ ਆ ਪਹੁੰਚੇ ਅਤੇ ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਗਰਾਮ ਅਕਾਲੀ ਦਲ ਨਾਲ ਨਹੀਂ ਸਗੋਂ ਜੈਨ ਸਮਾਜ ਦਾ ਹੈ ਅਤੇ ਬਤੌਰ ਇਲਾਕੇ ਦਾ ਵਿਧਾਇਕ ਹੋਣ ਨਾਤੇ ਉਹ ਜੈਨ ਸਮਾਜ ਦੇ ਇਸ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਆਏ ਹਨ।
ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ, ਉਨ੍ਹਾਂ ਵਿੱਚੋਂ ਜਿਆਦਾਤਰ ਵਾਅਦਿਆ ਨੂੰ ਪੂਰਾ ਕੀਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਵਾਅਦਿਆ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ‘ਤੇ ਬੋਲਦਿਆ ਕਿਹਾ ਕਿ ਇਹ ਮਾਮਲੇ ਜਲਦ ਹੀ ਹੱਲ ਹੋ ਜਾਣਗੇ ਅਤੇ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਜ਼ੇਲ੍ਹਾਂ ਵਿੱਚ ਸੁੱਟਿਆ ਜਾਵੇਗਾ।
ਇਹ ਵੀ ਪੜ੍ਹੋ:ਮਾਈਨਿੰਗ ਪਾਲਿਸੀ ਨੂੰ ਲੈ ਕੇ ਸਵਾਲਾਂ ‘ਚ ਘਿਰੀ ਚੰਨੀ ਸਰਕਾਰ !