ਲੁਧਿਆਣਾ: ਰਾਏਕੋਟ ਪਾਵਰਕਾਮ ਦਫਤਰ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਲੀਕੇ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਬਿਜਲੀ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ (protest) ਕੀਤਾ ਗਿਆ। ਪ੍ਰਦਰਸ਼ਨਕਾੀਰਆਂ ਵੱਲੋਂ ਇੱਕ ਰੈਲੀ ਕੱਢ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਵੀਜ਼ਨ ਪ੍ਰਧਾਨ ਤਰਲੋਚਨ ਸਿੰਘ ਹਠੂਰ, ਅਵਤਾਰ ਸਿੰਘ ਬੱਸੀਆਂ, ਸਿਕੰਦਰ ਸਿੰਘ, ਜਗਦੇਵ ਸਿੰਘ ਗਰੇਵਾਲ ਨੇ ਦੱਸਿਆ ਕਿ ਪੇ ਬੈਂਡ ਦੀ ਪ੍ਰਮੁੱਖ ਮੰਗ ਤੋਂ ਇਲਾਵਾ ਲਟਕਦੀਆਂ ਹੋਰਨਾਂ ਮੰਗਾਂ ਦੀ ਪੂਰਤੀ ਲਈ ਪਾਵਰਕਾਮ ਵਿੱਚ ਕੰਮ ਕਰਦੀ ਸਮੂਹ ਜਥੇਬੰਦੀਆਂ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਉਲੀਕਿਆ ਹੋਇਆ ਹੈ।
ਆਗੂਆਂ ਨੇ ਕਿਹਾ ਕਿ ਇਸੇ ਤਹਿਤ ਜਿੱਥੇ ਸਾਰੇ ਮੁਲਾਜ਼ਮ 12 ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਦੇ ਰਾਹ ਦੇ 'ਤੇ ਹਨ, ਉੱਥੇ ਹੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਹੈੱਡ ਆਫਿਸ ਦੇ ਤਿੰਨੇ ਗੇਟਾਂ ਦਾ ਘਿਰਾਓ ਕੀਤਾ ਹੋਇਆ ਹੈ ਪ੍ਰੰਤੂ ਮੈਨੇਜਮੈਂਟ ਵਾਰ-ਵਾਰ ਮੀਟਿੰਗਾਂ ਕਰਕੇ ਲਾਰੇਬਾਜ਼ੀ ਵਾਲੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸਦੇ ਚੱਲਦੇ ਹੀ ਰੈਲੀ ਕਰ ਸਰਕਾਰ ਖਿਲਾਫ਼ ਭੜਾਸ ਕੱਢੀ ਗਈ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੈਨੇਜਮੈਂਟ ਦੇ ਲਾਰੇਬਾਜ਼ੀ ਵਾਲੇ ਰਵੱਈਏ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ: ਰੇਤ ਬਜਰੀ ਨੂੰ ਲੈਕੇ ਸਰਕਾਰ ਦੇ ਐਲਾਨਾਂ ਦੀ ਨਿਕਲੀ ਫੂਕ