ਲੁਧਿਆਣਾ: ਸ਼ਹਿਰ ਵਿੱਚ ਰੇਖੀ ਸਿਨੇਮਾ ਬਾਜ਼ਾਰ ਨੇੜੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦੁਕਾਨ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਡੀ ਤਾਦਾਦ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਕੀਤੇ ਗਏ।
ਇਸ ਮੌਕੇ ਪ੍ਰਦੂਸ਼ਣ ਕੰਟਰੋਲ ਟੀਮ ਦੀ ਅਗਵਾਈ ਕਰ ਰਹੀ ਐੱਸਡੀਓ ਸੰਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਵੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਹੋ ਰਹੀ ਹੈ।
ਇਸ 'ਤੇ ਠੱਲ੍ਹ ਪਾਉਣ ਲਈ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਚਲਾਨ ਕੱਟ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।