ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਥਾਣਾ ਡੇਹਲੋਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਪ੍ਰਸ਼ਾਂਤ ਕਿਸ਼ੋਰ ਬਣ ਕਰੋੜਾਂ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਗ੍ਰਿਫ਼ਤਾਰ ਆਰੋਪੀ ਸ਼ਿਵਸੈਨਾ ਸੁਰਿਆਵੰਸ਼ੀ ਆਲ ਇੰਡੀਆ ਦਾ ਪ੍ਰਧਾਨ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਵਲੋਂ ਪੰਜ ਕਰੋੜ ਦੇ ਕਰੀਬ ਠੱਗੀ ਮਾਰੀ ਗਈ। ਪੁਲਿਸ ਵਲੋਂ ਇਨ੍ਹਾਂ ਦੇ ਤੀਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਕਤ ਠੱਗ ਪ੍ਰਸ਼ਾਂਤ ਕਿਸ਼ੋਰ ਦੀ ਅਵਾਜ ਕੱਢ ਪੰਜਾਬ, ਰਾਜਸਥਾਨ ਅਤੇ ਦਿੱਲੀ ਦੇ ਸਿਆਸੀ ਲੀਡਰਾਂ ਨੂੰ ਗੁੰਮਰਾਹ ਕਰਦੇ ਸੀ। ਪੁਲਿਸ ਦਾ ਕਹਿਣਾ ਕਿ ਇੱਕ ਆਰੋਪੀ ਰਾਜਸਥਾਨ ਦੇ ਐੱਮ.ਐੱਲ.ਏ ਦਾ ਪੀ.ਏ ਬਣ ਕੇ ਗੱਲ ਕਰਦਾ ਸੀ ਅਤੇ ਦੂਸਰਾ ਵਿਅਕਤੀ ਐੱਮ.ਐੱਲ.ਏ ਬਣ ਕੇ ਗੱਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਆਰੋਪੀ ਤੀਜੇ ਸਾਥੀ ਨੂੰ ਪ੍ਰਸ਼ਾਂਤ ਕਿਸ਼ੋਰ ਬਣਾ ਕੇ ਗੱਲ ਕਰਵਾਉਂਦੇ ਸੀ। ਪੁਲਿਸ ਦਾ ਕਹਿਣਾ ਕਿ ਸੰਗਰੂਰ ਦੇ ਇੱਕ ਵਿਧਾਇਕ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਅਤੇ ਤੀਜੇ ਦੀ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਕਿ ਉਕਤ ਆਰੋਪੀਆਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਕਤ ਚੋਰ ਜ਼ਿਆਦਾ ਪੜ੍ਹੇ ਲਿਖੇ ਵੀ ਨਹੀਂ ਹਨ।
ਇਹ ਵੀ ਪੜ੍ਹੋ:3 ਮੰਤਰੀਆਂ ਨਾਲ ਹੋਈ ਡਿਨਰ ਡਿਪਲੋਮੇਸੀ ’ਤੇ ਬਲਬੀਰ ਸਿੱਧੂ ਚੁੱਪ