ETV Bharat / state

ਪੰਜਾਬ 'ਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਤਿਆਰੀ - ludhiana railway station latest news

ਪੰਜਾਬ 'ਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਦੇ ਵਿੱਚ ਹੁਣ ਤੱਕ 1.5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਲੁਧਿਆਣਾ ਰੇਲਵੇ ਸਟੇਸ਼ਨ
ਲੁਧਿਆਣਾ ਰੇਲਵੇ ਸਟੇਸ਼ਨ
author img

By

Published : May 4, 2020, 1:39 PM IST

ਲੁਧਿਆਣਾ: ਪੰਜਾਬ ਦੇ ਵਿੱਚ ਵੱਡੀ ਤਦਾਦ 'ਚ ਪਰਵਾਸੀ ਮਜ਼ਦੂਰ ਰਹਿੰਦੇ ਹਨ ਅਤੇ ਹੁਣ ਇਹ ਮਜ਼ਦੂਰ ਆਪਣੇ ਘਰਾਂ ਨੂੰ ਪਰਤਣ ਲਈ ਬੇਚੈਨ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਇਨ੍ਹਾਂ ਨੂੰ ਵਾਪਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ 'ਚੋਂ ਪ੍ਰਵਾਸੀ ਮਜ਼ਦੂਰਾਂ ਦਾ ਡਾਟਾ ਭੇਜਣ ਲਈ ਕਿਹਾ ਗਿਆ ਸੀ।

ਵੇਖੋ ਵੀਡੀਓ

ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਲੁਧਿਆਣਾ ਦੇ ਵਿੱਚ ਹੁਣ ਤੱਕ 1.5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਈਟੀਵੀ ਭਾਰਤ ਦੀ ਟੀਮ ਵੱਲੋਂ ਲੁਧਿਆਣਾ ਸਟੇਸ਼ਨ ਦਾ ਜਾਇਜ਼ਾ ਲਿਆ ਗਿਆ ਤਾਂ ਉੱਥੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਵੱਡੀ ਤਦਾਦ 'ਚ ਲੁਧਿਆਣਾ ਤੋਂ ਲੇਬਰ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਸੀ।

ਪ੍ਰਵਾਸੀ ਮਜ਼ਦੂਰ ਹੈਲੇਬਰ ਨੇ ਕਿਹਾ ਕਿ ਹੁਣ ਉਹ ਇੱਥੇ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਆਪਣੇ ਘਰ ਪਰਤਣਾ ਚਾਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਸ਼ੇਸ਼ ਰੇਲਾਂ ਦੇ ਰਾਹੀਂ ਇਨ੍ਹਾਂ ਨੂੰ ਆਪਣੇ ਸੂਬੇ 'ਚ ਲਿਜਾਇਆ ਜਾਵੇਗਾ, ਜਿਸ ਦਾ ਕਿਰਾਇਆ ਰੇਲਵੇ ਵਿਭਾਗ ਸੂਬਾ ਸਰਕਾਰ ਤੋਂ ਲਵੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਪ੍ਰਵਾਸੀਆਂ ਤੋਂ ਕਿਰਾਇਆ ਲਵੇਗੀ ਜਾਂ ਨਹੀਂ ਇਹ ਉਨ੍ਹਾਂ ਦਾ ਫੈਸਲਾ ਹੋਵੇਗਾ, 500- 900 ਰੁਪਏ ਤੱਕ ਦਾ ਕਿਰਾਇਆ ਨਿਰਧਾਰਿਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਭਰ ਤੋਂ 6.5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਲਈ ਰਜਿਸਟਰੇਸ਼ਨ ਕਰਵਾਈ ਗਈ ਹੈ, ਇਸ ਤੋਂ ਇਲਾਵਾ ਇੱਕ ਡੱਬੇ ਦੇ ਵਿੱਚ ਵੱਧ ਤੋਂ ਵੱਧ 45-50 ਇਹ ਯਾਤਰੀਆਂ ਨੂੰ ਹੀ ਬਿਠਾਇਆ ਜਾਵੇਗਾ ਤਾਂ ਜੋ ਆਪਸ ਦੇ ਵਿੱਚ ਦਾਇਰਾ ਮੇਨਟੇਨ ਕੀਤਾ ਜਾਵੇ, ਪਰਵਾਸੀ ਮਜ਼ਦੂਰਾਂ ਨੂੰ ਲਿਜਾਣ ਤੋਂ ਪਹਿਲਾਂ ਸਟੇਸ਼ਨ 'ਤੇ ਹੀ ਉਨ੍ਹਾਂ ਦੀ ਸਕਰੀਨਿੰਗ ਕਰਵਾਈ ਜਾਵੇਗੀ, 1 ਰੇਲ ਦੇ ਵਿੱਚ 24 ਕੋਚ ਹੋਣਗੇ ਅਤੇ ਸਾਰੇ ਕੋਚ ਸਲੀਪਰ ਕਲਾਸ ਹੀ ਹੋਣਗੇ।

ਇਹ ਵੀ ਪੜੋ: ਅੰਮ੍ਰਿਤਸਰ: ਮਹਿਲਾ ਇੰਸਪੈਕਟਰ ਖੁਦ ਕੱਪੜੇ ਪ੍ਰੈਸ ਕਰਕੇ ਪੁਹੰਚਾ ਰਹੀ ਹੈ ਗਰੀਬਾਂ ਲੋੜਵੰਦਾਂ ਤੱਕ

ਇਸ ਤੋਂ ਇਲਾਵਾ ਰੇਲਾਂ ਸਟੇਸ਼ਨ ਲਿਆਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੈਨੇਟਾਈਜ਼ ਵੀ ਕੀਤਾ ਜਾਵੇਗਾ। ਹਾਲਾਂਕਿ ਇਹ ਰੇਲਾਂ ਕਦੋਂ ਚਲਾਈਆਂ ਜਾਣਗੀਆਂ, ਇਸ ਦਾ ਐਲਾਨ ਸੂਬਾ ਸਰਕਾਰ ਵੱਲੋਂ ਨਹੀਂ ਕੀਤਾ ਗਿਆ ਪਰ ਸਟੇਸ਼ਨ 'ਤੇ ਤਿਆਰੀਆਂ ਜ਼ਰੂਰ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.