ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਲ ਲੁਧਿਆਣਾ ਵਿਖੇ ਪਹੁੰਚ ਕੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਰਹੂਮ ਜਥੇਦਾਰ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਸਹਾਇਤਾ ਸਮੇਤ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕਾਂਗਰਸ ਉੱਤੇ ਇਲਜ਼ਾਮ: ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਰਜਕਾਲ ਦੌਰਾਨ ਪੁਲਿਸ ਵੱਲੋਂ ਜਥੇਦਾਰ ਕਾਉਂਕੇ ਦੇ ਅਗਵਾ ਕਰਕੇ ਤਸ਼ੱਦਦ ਕਰਨ ਮਗਰੋਂ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਤਲ ਮਗਰੋਂ ਪਰਿਵਾਰ ਨੂੰ ਹੁਣ ਤੱਕ ਇਨਸਾਫ ਨਹੀਂ ਮਿਲਿਆ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕਾਨੂੰਨੀ ਕਮੇਟੀ ਹਰ ਤਰ੍ਹਾਂ ਦਾ ਕੇਸ ਲੜੇਗੀ। ਜਗਰਾਓਂ ਦੇ ਪਿੰਡ ਕਾਉਂਕੇ ਵਿੱਚ ਦੇਰ ਰਾਤ ਉਹ ਪਰਿਵਾਰ ਨੂੰ ਮਿਲਣ ਲਈ ਪੁੱਜੇ ਸਨ। ਸੁਖਬੀਰ ਬਾਦਲ ਨੇ ਮਰਹੂਮ ਜਥੇਦਾਰ ਦੇ ਬੇਟੇ ਹਰੀ ਸਿੰਘ ਅਤੇ ਪਤਨੀ ਗੁਰਦੇਵ ਕੌਰ ਸਮੇਤ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਇਆ ਅਤੇ ਜਥੇਦਾਰ ਨੂੰ ਅਗਵਾ ਕਰਨ ਅਤੇ ਅੰਤ ਵਿੱਚ ਖਾਤਮੇ ਸਬੰਧੀ ਸਾਰੀ ਘਟਨਾ ਸੁਣੀ।
ਇਨਸਾਫ਼ ਦਾ ਭਰੋਸਾ ਦਿਵਾਇਆ: ਸੁਖਬੀਰ ਬਾਦਲ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਜਥੇਦਾਰ ਕਾਉਂਕੇ ਨੂੰ ਖਤਮ ਕਰਨ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਲੜਾਈ ਲੜਨ ਲਈ ਵਕੀਲਾਂ ਦਾ ਪੈਨਲ ਗਠਿਤ ਕੀਤਾ ਜਾਵੇਗਾ। ਇਸ ਦੌਰਾਨ ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਸਨਮਾਨ ਕੀਤਾ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
- ਟੋਹਾਣਾ ਨਹਿਰ 'ਚੋਂ 11 ਦਿਨਾਂ ਬਾਅਦ ਮਿਲੀ ਮਾਡਲ ਦਿਵਿਆ ਪਾਹੂਜਾ ਦੀ ਲਾਸ਼, ਟੈਟੂ ਤੋਂ ਹੋਈ ਲਾਸ਼ ਦੀ ਪਹਿਚਾਣ
- ਤਰਨ ਤਾਰਨ 'ਚ ਗੰਨ ਪੁਆਇੰਟ 'ਤੇ ਪੈਟਰੋਲ ਪੰਪ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਨਕਦੀ ਲੁੱਟ ਫਰਾਰ ਹੋਏ ਮੁਲਜ਼ਮ
- ਸ੍ਰੀ ਮੁਕਤਸਰ ਸਾਹਿਬ 'ਚ ਮਾਘੀ ਜੋੜ ਮੇਲ ਸਬੰਧੀ ਧਾਰਮਿਕ ਸਮਾਗਮ ਜਾਰੀ, 14 ਜਨਵਰੀ ਨੂੰ ਹੋਵੇਗਾ ਮਾਘੀ ਇਸ਼ਨਾਨ, 15 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ
ਲੜਾਈ ਲਗਾਤਾਰ ਰਹੇਗੀ ਜਾਰੀ: ਇਸ ਦੌਰਾਨ ਜਥੇਦਾਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਐਸਜੀਪੀਸੀ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ। ਪਰਿਵਾਰ ਨੇ ਕਿਹਾ ਕਿ ਜੋ ਵੀ ਅਕਾਲੀ ਦਲ ਅਤੇ ਐੱਸਜੀਪੀਸੀ ਨੂੰ ਵਾਜਿਬ ਲੱਗੇਗਾ ਉਹ ਜਰੂਰ ਕਰਨਗੇ ਉਹਨਾਂ ਨੇ ਕਿਹਾ ਕਿ ਅਸੀਂ ਵੀ ਇਸ ਦੇ ਖਿਲਾਫ ਲੜਾਈ ਲੜਦੇ ਰਹਾਂਗੇ।