ਲੁਧਿਆਣਾ: ਕਾਂਗਰਸ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੇ ਗਣਤੰਤਰ ਦਿਵਸ ਮੌਕੇ ਦਿੱਲੀ ’ਚ ਹੋਏ ਹੰਗਾਮੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਦੋਲਨ ’ਚ ਸ਼ਾਮਲ ਹੋਏ ਕੁੱਝ ਸ਼ਰਾਰਤੀ ਅਨਸਰਾਂ ਨੇ ਜਾਣ-ਬੁੱਝ ਕੇ ਵਿਘਨ ਪਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਟਰੈਕਟਰ ਮਾਰਚ ਦੌਰਾਨ ਕਈ ਥਾਂ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋਏ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ।
ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਲਾਲ ਕਿਲੇ ਤੇ ਕਿਸਾਨੀ ਝੰਡਾ ਲਹਿਰਾ ਦਿੱਤਾ ਗਿਆ, ਜਿਸ ਨੂੰ ਲੈ ਕੇ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਦੇ ਲੀਡਰ ਅਤੇ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਹੈ ਕਿ ਦਿੱਲੀ ’ਚ ਅੱਜ ਜੋ ਵੀ ਹੰਗਾਮਾ ਹੋਇਆ ਹੈ ਇਹ ਮੰਦਭਾਗੀ ਗੱਲ ਹੈ।
ਕੁੱਝ ਸ਼ਰਾਰਤੀ ਅਨਸਰਾਂ ਨੇ ਜਾਣਬੁੱਝ ਕੇ ਕਿਸਾਨਾਂ ਨੂੰ ਲਾਲ ਕਿਲ੍ਹੇ ਵੱਲ ਜਾਣ ਲਈ ਪ੍ਰੇਰਿਤ ਕੀਤਾ
ਇਸ ਮੌਕੇ ਕੁਲਦੀਪ ਵੈਦ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਸ਼ਾਂਤਮਈ ਸੀ ਪਰ ਉਨ੍ਹਾਂ ਨੂੰ ਜੋ ਰੂਟ ਦਿੱਤਾ ਗਿਆ ਸੀ। ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਉਸ ਦੇ ਵਿਰੁੱਧ ਜਾ ਦਿੱਲੀ ਅੰਦਰ ਹੁੱਲੜਬਾਜੀ ਕੀਤੀ ਗਈ। ਇੱਕ ਮੌਕੇ ਕੁਝ ਮੀਡੀਆ ਅਦਾਰਿਆਂ ’ਤੇ ਵੀ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਆਪਣੀ ਜਿੱਤ ਪ੍ਰਾਪਤ ਕਰ ਦਿੱਲੀ ਤੋਂ ਵਾਪਸ ਆਪਣੇ ਘਰ ਪਰਤਣ।