ਲੁਧਿਆਣਾ: ਲੁਧਿਆਣਾ-ਜੰਲਧਰ ਬਾਈਪਾਸ ਵਿਖੇ ਸਟੂਡੈਂਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਗੂਲ ਮਥਾਰੂ ਦੀ ਅਗਵਾਈ ਚ ਆਨਲਾਈਨ ਕਲਾਸਾਂ ਨੂੰ ਲੈਕੇ ਸੜਕਾਂ ‘ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ‘ਚ ਸਕੂਲਾਂ ‘ਚ ਪੜ੍ਹਨ ਵਾਲੇ ਛੋਟੇ-ਛੋਟੇ ਬੱਚੇ ਵੀ ਸ਼ਾਮਿਲ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਜੰਮਕੇ ਆਨਲਾਇਨ ਕਲਾਸਾਂ ਲਗਾਉਣ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਗੂਲ ਮਥਾਰੂ ਨੇ ਦੱਸਿਆ ਕੀ ਜੋ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਆਨਲਾਇਨ ਕਲਾਸਾਂ ਦੇ ਨਾਲ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ ਪਰ ਪੰਜਾਬ ਸਰਕਾਰ ਦਾ ਇੰਟਰਨੈੱਟ ਸਬੰਧੀ ਕੋਈ ਧਿਆਨ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਦੋਂ ਬੱਚਾ ਕਲਾਸਾਂ ਲਗਾਉਣ ਦੇ ਲਈ ਇੰਟਰਨੈੱਟ ਚਲਾਉਂਦਾ ਹੈ ਤਾਂ ਸਕਰੀਨ ਤੇ ਇਤਰਾਜਯੋਗ ਵੀਡੀਓ ਸਾਹਮਣੇ ਆਉਂਦੀਆਂ ਹਨ ਜਿੰਨ੍ਹਾਂ ਦਾ ਬੱਚਿਆਂ ‘ਤੇ ਡੂੰਘਾ ਅਸਰ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲ ਖੋਲ੍ਹੇ ਜਾਣ ਤੇ ਆਨਲਾਈਨ ਕਲਾਸਾਂ ਨੂੰ ਬੰਦ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਸ ਦੌਰ ਦੇ ਵਿੱਚ ਰੇਪ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਜੋ ਅੱਜ ਕੱਲ੍ਹ ਵੈੱਬ ਸੀਰੀਜ਼ ਚੱਲ ਰਹੀਆਂ ਹਨ ਉਨ੍ਹਾਂ ਨੂੰ ਬੱਚੇ ਨਾ ਦੇਖਣ ਕਿਉਂਕਿ ਉਨ੍ਹਾਂ ਦਾ ਬੱਚਿਆਂ ‘ਤੇ ਕਾਫੀ ਮਾੜਾ ਅਸਰ ਪੈਂਦਾ ਹੈ।
ਇਹ ਵੀ ਪੜ੍ਹੋ: CBSE ਨੇ ਸਕੂਲਾਂ ਨੂੰ 11ਵੀਂ ਦੇ ਅੰਕ ਅਪਲੋਡ ਕਰਨ ਦੇ ਦਿੱਤੇ ਨਿਰਦੇਸ਼