ਲੁਧਿਆਣਾ: ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ 'ਤੇ ਦਿੱਤਾ ਗਿਆ ਧਰਨਾ ਸ਼ਨੀਵਾਰ ਨੂੰ ਵੀ ਜਾਰੀ ਹੈ।
ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਕਿ ਲਾਡੋਵਾਲ ਟੋਲ ਪਲਾਜ਼ਾ ਗੈਰ ਕਾਨੂੰਨੀ ਤੌਰ 'ਤੇ ਰਾਹਗੀਰਾਂ ਤੋਂ ਵਸੂਲੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਪਹਿਲਾਂ ਹੀ ਹੁਕਮ ਦੇ ਚੁੱਕੀ ਹੈ ਪਰ ਟੋਲ ਪਲਾਜ਼ਾ ਨਾਜਾਇਜ਼ ਵਸੂਲੀ ਕਰ ਰਿਹਾ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਸੋਮਾ ਕੰਪਨੀ ਉਨ੍ਹਾਂ ਨੂੰ ਇਹ ਭਰੋਸਾ ਨਹੀਂ ਦਿੰਦੀ ਕਿ ਉਹ ਸਿਕਸ ਲੈਣ ਦਾ ਕੰਮ ਮੁੜ ਤੋਂ ਸ਼ੁਰੂ ਨਹੀਂ ਕਰਵਾਉਣਗੇ ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।