ਲੁਧਿਆਣਾ: ਸ਼ਹਿਰ ਵਿੱਚ ਨਵੀਂ ਹੱਦਬੰਦੀ ਦੇ ਮੱਦੇਨਜ਼ਰ ਕਾਰਪੋਰੇਸ਼ਨ ਵੱਲੋਂ ਰੇਹੜੀਆਂ ਫੜ੍ਹੀਆਂ ਨੂੰ ਹਟਾਉਣ ਦੇ ਚੱਲਦਿਆਂ ਕਾਰਪੋਰੇਸ਼ਨ ਅਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਰੇਹੜੀਆਂ ਫੜ੍ਹੀਆਂ ਲਾਉਣ ਵਾਲਿਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਰੇਹੜੀ ਫੜ੍ਹੀ ਐਸੋਸੀਏਸ਼ਨ ਵੱਲੋਂ ਕੈਬਿਨੇਟ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਗਈ।
ਦੱਸ ਦਈਏ ਕਿ ਸ਼ਹਿਰ ਵਿੱਚ ਰੇਹੜੀ ਫੜ੍ਹੀਆਂ ਵਾਲਿਆਂ ਦੇ ਖਿਲਾਫ ਚਲਾਈ ਗਈ ਹੈ ਜਿਸ ਦੇ ਤਹਿਤ ਇਨ੍ਹਾਂ ਨੂੰ ਸ਼ਹਿਰ ਦੇ ਮੁੱਖ ਬਜ਼ਾਰਾਂ 'ਚੋਂ ਖਦੇੜ ਦਿੱਤਾ ਗਿਆ। ਇਸ ਦੇ ਚੱਲਦੇ ਹੁਣ ਉਹਨਾਂ ਦਾ ਰੁਜ਼ਗਾਰ ਬੰਦ ਹੋ ਗਿਆ ਅਤੇ ਉਹ ਸੜਕਾਂ 'ਤੇ ਉਤਰਣ ਲਈ ਮਜਬੂਰ ਹੋ ਗਏ ਹਨ। ਇਸ ਧਰਨੇ ਵਿੱਚ ਔਰਤਾਂ, ਬੱਚੇ ਆਦਿ ਵੀ ਸ਼ਾਮਿਲ ਹੋਏ ਅਤੇ ਆਪਣੀ ਭੜਾਸ ਕੱਢਦੇ ਨਜ਼ਰ ਆਏ।
ਇਹ ਵੀ ਪੜ੍ਹੋ: ਸੰਸਦ ਦੇ ਸੰਯੁਕਤ ਇਜਲਾਸ 'ਚ ਰਾਸ਼ਟਰਪਤੀ ਦਾ ਸੰਬੋਧਨ, ਆਰਥਿਕ ਸਰਵੇਖਣ ਹੋਵੇਗਾ ਪੇਸ਼
ਰੇਹੜੀ-ਫੜ੍ਹੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਸਾਨੂੰ ਜਿਓਂਣ ਨਹੀਂ ਦੇਣਗੇ ਤਾਂ ਉਹ ਵੀ ਉਨ੍ਹਾਂ ਨੂੰ ਜਿਓਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸੜਕਾਂ ਤੋਂ ਰੇਹੜੀਆਂ ਹਟਾ ਕੇ ਪਾਰਕਾਂ 'ਚ ਲਾ ਲਈਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਉੱਥੋਂ ਵੀ ਹਟਾਇਆ ਜਾ ਰਿਹਾ ਹੈ।
ਇੱਕ ਪਾਸੇ ਜਿੱਥੇ ਨਗਰ ਨਿਗਮ ਲੁਧਿਆਣਾ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ ਉਥੇ ਹੀ ਰੇੜੀਆਂ ਫੜ੍ਹੀਆਂ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਨ ਵਾਲੇ ਲੋਕ ਬੇਰੁਜ਼ਗਾਰ ਹੋ ਗਏ ਹਨ।