ਲੁਧਿਆਣਾ: ਜ਼ਿਲ੍ਹੇ ’ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਜੰਮ ਕੇ ਮੰਤਰੀ ਆਸ਼ੂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਅੱਜ ਅਧਿਆਪਕ ਵਰਗ ਪਰੇਸ਼ਾਨ ਹੈ ਅਤੇ ਵਿਧਾਇਕ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਹਨ।
ਇਸ ਦੌਰਾਨ ਅਧਿਆਪਕ ਮੋਰਚਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰੀ ਮੁੱਖ ਮੰਗਾਂ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣਾ ਅਤੇ ਉਨ੍ਹਾਂ ਦੀਆਂ ਪੈਨਸ਼ਨਾਂ ਦੀ ਬਹਾਲੀ ਕਰਨਾ ਹੈ। ਜੋ ਅਧਿਆਪਕਾਂ ਦੀਆਂ ਤਨਖਾਹਾਂ ਵਧਾਈਆ ਗਈਆਂ ਹਨ ਉਸ ’ਤੇ ਕੱਟ ਲਗਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਪੈਨਸ਼ਨ ਚ ਵੀ ਕਟੌਤੀ ਕਰ ਦਿੱਤੀ ਗਈ ਹੈ। ਅਧਿਆਪਕ ਮੋਰਚਾ ਦੇ ਆਗੂ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਦਿਨਾਂ ’ਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਆਪਣੇ ਹੱਕੀ ਮੰਗਾਂ ਦੀ ਲੜਾਈ ਲੜਨਗੇ।
ਉਧਰ ਦੂਜੇ ਪਾਸੇ ਮੌਕੇ ’ਤੇ ਮੌਜੂਦ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਜੋ ਕਿ ਕੈਬਨਿਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਜ਼ਰੂਰ ਵਧਾਈ ਗਈ ਸੀ।
ਇਹ ਵੀ ਪੜੋ: ਮੇਮ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦੇ ਪੈਸੇ ਵੀ ਗਏ ਤੇ ਮੇਮ