ਲੁਧਿਆਣਾ: ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਰੋਸ 'ਚ ਆਏ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੁਸ਼ਪਿੰਦਰਾ ਸਿੰਗਲਾ ਨੇ ਕਿਹਾ ਕਿ ਕਾਂਗਰਸ ਆਪਣੇ ਸਿਆਸੀ ਆਗੂਆਂ ਨੂੰ ਬਚਾਉਣ ਲਈ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਦਾ ਬਚਾਅ ਕਰ ਰਹੀ ਹੈ।
ਦੱਸਣਯੋਗ ਹੈ ਸੂਬੇ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਭਖਿਆ ਹੋਇਆ ਹੈ ਅਤੇ ਜ਼ਹਿਰੀਲੀ ਸ਼ਰਾਬ ਕਾਰਨ 120 ਤੋਂ ਵੱਧ ਲੋਕਾਂ ਦੀ ਮੌਤ ਹੋ ਗਈਆਂ ਸਨ। ਇਸ ਮਾਮਲੇ ਨੂੰ ਲੈ ਕੇ ਹਰ ਰੋਜ਼ ਪਾਰਟੀਆਂ ਵੱਲੋਂ ਪ੍ਰਦਰਸ਼ਨ ਕਰ ਇਸ ਮਾਮਲੇ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸੋਸ਼ਲ ਡਿਸਟੈਂਸਿੰਗ ਦੀਆਂ ਜਮ ਕੇ ਧੱਜੀਆਂ ਵੀ ਉਡਾਈਆਂ ਗਈਆਂ।
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ 'ਤੇ ਲੋੜੀਂਦੀ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਵੱਲੋਂ ਬਰਾਬਰ ਛਾਪੇਮਾਰੀ ਕਰ ਦੋਸ਼ੀਆਂ ਨੂੰ ਫੜਿਆ ਜਾ ਰਿਹਾ ਹੈ।