ETV Bharat / state

ਲੁਧਿਆਣਾ: ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਬਿਜਲੀ ਦੇ ਕੱਟਾਂ

ਪ੍ਰਦਰਸ਼ਨਕਾਰੀ ਸਨਅਤਕਾਰਾਂ ਨੇ ਕਿਹਾ ਕਿ ਇਸ ਲਈ ਪੂਰੀ ਤਰ੍ਹਾਂ ਸਰਕਾਰ ਜ਼ਿੰਮੇਵਾਰ ਹੈ ਅਤੇ ਇੰਡਸਟਰੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

author img

By

Published : Jul 10, 2021, 5:37 PM IST

ਲੁਧਿਆਣਾ: ਜ਼ਿਲ੍ਹੇ ’ਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਤੰਗ ਹੋ ਕੇ ਸਨਅਤਕਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੁਕਿਆ।

ਸਨਅਤਕਾਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਇੰਡਸਟਰੀ ਦੀ ਇਸ ਹਾਲਤ ਲਈ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਦੀ ਉਹ ਅਫ਼ਸਰ ਜ਼ਿੰਮੇਵਾਰ ਹਨ, ਜੋ ਆਪਣੇ ਕੰਮ ਤੋਂ ਭੱਜ ਰਹੇ ਹਨ। ਜਦੋਂ ਉਨ੍ਹਾਂ ਨੂੰ ਪਤਾ ਸੀ ਕਿ ਜੂਨ ਜੁਲਾਈ ਚ ਜਾ ਕੇ ਬਿਜਲੀ ਦੀ ਕਿੱਲਤ ਆਵੇਗੀ ਤਾਂ ਸਰਕਾਰ ਨੇ ਪਹਿਲਾਂ ਇੰਤਜਾਮ ਕਿਉਂ ਨਹੀਂ ਕੀਤੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਇਸ ਕਰਕੇ ਬੰਦ ਕੀਤਾ ਸੀ ਕਿ ਬਿਜਲੀ ਪੂਰੀ ਹੈ। ਪਰ ਹੁਣ ਬਿਜਲੀ ਦੀ ਕਿੱਲਤ ਹੋ ਰਹੀ ਹੈ।

ਪ੍ਰਦਰਸ਼ਨਕਾਰੀ ਸਨਅਤਕਾਰਾਂ ਨੇ ਕਿਹਾ ਕਿ ਇਸ ਲਈ ਪੂਰੀ ਤਰ੍ਹਾਂ ਸਰਕਾਰ ਜ਼ਿੰਮੇਵਾਰ ਹੈ ਅਤੇ ਇੰਡਸਟਰੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਦਿਨ ਦੇ ਕੱਟ ਤੋਂ ਬਾਅਦ ਜੇਕਰ ਹੁਣ ਸਰਕਾਰ ਨੇ ਇੰਡਸਟਰੀ ਦਾ ਕੱਟ ਲਾਇਆ ਤਾਂ ਸਾਰੇ ਲੁਧਿਆਣਾ ਦੇ ਸਨਅਤਕਾਰ ਸੜਕਾਂ ’ਤੇ ਉਤਰ ਕੇ ਸਰਕਾਰ ਦੀ ਖ਼ਿਲਾਫ਼ਤ ਕਰਨਗੇ।

ਇਹ ਵੀ ਪੜੋ: Power Cut:ਪਰੇਸ਼ਾਨ ਲੋਕਾਂ ਨੇ ਹਾਈਵੇ ਜਾਮ ਕਰ ਕੀਤਾ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.