ਲੁਧਿਆਣਾ: ਸਮਰਾਲਾ ਵਿੱਚ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤਿੰਨ ਘੰਟੇ ਸਮਰਾਲਾ ਦਾ ਮੇਨ ਚੌਕ ਜਾਮ ਕਰ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਕੁੱਝ ਦਿਨ ਪਹਿਲਾ ਸਮਰਾਲਾ ਦੇ ਨਜ਼ਦੀਕੀ ਪਿੰਡ ਭਰਥਲਾ ਵਿਖੇ ਰਾਮਦਾਸੀਆ ਪਰਿਵਾਰ ਨਾਲ ਹੋਏ ਧੱਕੇ, ਕੁੱਟਮਾਰ ਕਰਨ ਅਤੇ ਜਾਤੀ ਸਬੰਧੀ ਬੋਲੇ ਅਪਸ਼ਬਦਾਂ ਕਾਰਨ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀ ਮਿਲਿਆ ਸੀ।
ਜਿਸ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਸਬੰਧੀ ਸਮਰਾਲਾ ਇਲਾਕੇ ਦੀਆਂ ਵੱਖ ਵੱਖ ਸਮਾਜਸੇਵੀ ਜਥੇਬੰਦੀਆਂ ਅਤੇ ਲੋਕ ਹਿਤੈਸ਼ੀ ਪਾਰਟੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਪ੍ਰਤੀ ਹਮਦਰਦੀ ਜਤਾਈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਸਮਰਾਲਾ ਦੇ ਮੇਨ ਚੌਂਕ ਵਿੱਚ ਧਰਨਾ ਸ਼ੁਰੂ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਇਸ ਪ੍ਰਦਰਸ਼ਨ ਦੇ ਵਿੱਚ ਭਾਗ ਲਿਆ, ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ 13 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਫਿਰ ਵੀ ਕਾਰਵਾਈ ਨਾ ਕੀਤੀ ਗਈ, ਤਾਂ ਸਮਰਾਲਾ ਪੂਰਨ ਤੌਰ ਤੇ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:- ਸ਼੍ਰੀਨਗਰ: ਲਸ਼ਕਰ-ਏ-ਤੋਇਬਾ ਦੇ ਕਮਾਂਡਰ ਸਣੇ 2 ਅੱਤਵਾਦੀ ਢੇਰ