ਲੁਧਿਆਣਾ: ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ (strike in punjab) ’ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ (prtc and punbus contract employee) ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਦੇ ਕਾਰਨ ਤਕਰੀਬਨ 95 ਫੀਸਦ ਬੱਸਾਂ ਬੰਦ ਰਹਿਣਗੀਆਂ। ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ 7500 ਦੇ ਕਰੀਬ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ। ਇਸ ਹੜਤਾਲ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਹੜਤਾਲ ਕਾਰਨ ਸਰਕਾਰ ਨੂੰ ਲਗਭਗ ਤਿੰਨ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਹੜਤਾਲ ’ਤੇ ਗਏ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਰੇ ਲਾ ਦਿੱਤੇ ਜਾਂਦੇ ਹਨ ਜਿਸ ਕਰਕੇ ਮਜਬੂਰੀ ਕਾਰਨ ਉਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਕਾਰਨ ਚੋਣ ਜਾਬਤਾ ਲੱਗਣ ਨੂੰ ਕੁਝ ਸਮਾਂ ਰਹਿ ਗਿਆ ਹੈ ਪਰ ਸਰਕਾਰ ਨੇ ਹਾਲੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਭਰ ਦੇ ਕੁੱਲ 27 ਡਿਪੂਆਂ ਦੇ ਵਿੱਚ ਇਹ ਹੜਤਾਲ ਚੱਲ ਰਹੀ ਹੈ। ਹੜਤਾਲ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਹਨ ਕਿ ਸਰਕਾਰੀ ਟਰਾਂਸਪੋਰਟ ਨੂੰ ਬਚਾਉਣ ਲਈ ਦੱਸ ਹਜ਼ਾਰ ਨਵੀਆਂ ਸਰਕਾਰੀ ਬੱਸਾਂ ਚਲਾਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਅਡਵਾਂਸ ਬੁੱਕਰ ਡਾਟਾ ਐਂਟਰੀ ਅਪਰੇਟਰਾਂ ਦੀ ਤਨਖਾਹ ਵਧਾਈ ਜਾਵੇ। ਇਸ ਤੋਂ ਇਲਾਵਾ ਨਾਜਾਇਜ਼ ਕੰਡੀਸ਼ਨ ਦੇ ਤਹਿਤ ਕੱਢੇ ਗਏ ਮੁਲਾਜ਼ਮਾਂ ਦੀ ਮੁੜ ਭਰਤੀਆਂ ਕੀਤੀਆਂ ਜਾਣ।
ਇਹ ਵੀ ਪੜੋ: ਸਰਕਾਰ ਦੇ ਰਵੱਈਏ ਤੋਂ ਸੰਯੁਕਤ ਕਿਸਾਨ ਮੋਰਚਾ ਨਾ ਖੁਸ਼, ਅੱਜ ਤੈਅ ਹੋਵੇਗੀ ਅੱਗੇ ਦੀ ਰਣਨੀਤੀ