ETV Bharat / state

ਰੋਡਵੇਜ਼ ਦੇ ਮੁਲਾਜ਼ਮਾਂ ਨੇ ਮੁੜ ਤੋਂ ਕੀਤਾ ਚੱਕਾ ਜਾਮ - pun bus

ਲੁਧਿਆਣਾ ਵਿਖੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਦੀ ਮੁੜ ਭਰਤੀ ਕਰਨ ਦਾ ਵਿਰੋਧ ਕਰਦਿਆਂ ਚੱਕਾ ਜਾਮ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦਾ ਬੱਸ ਸਟੈਂਡ ਵੀ ਬੰਦ ਕਰ ਦਿੱਤਾ।

ਫ਼ੋਟੋ
author img

By

Published : Jul 9, 2019, 5:47 PM IST

ਲੁਧਿਆਣਾ: ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਵਿਖੇ ਮੁੜ ਕੱਚੇ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰਨ ਦੇ ਵਿਰੋਧ ਵਿੱਚ ਚੱਕਾ ਜਾਮ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਹੋਰਨਾਂ ਬੱਸ ਅੱਡਿਆਂ ਦੇ ਨਾਲ-ਨਾਲ ਸ਼ਹਿਰ ਦਾ ਬੱਸ ਸਟੈਂਡ ਵੀ ਬੰਦ ਕਰ ਦਿੱਤਾ।

ਵੀਡੀਓ

ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਦੇ ਬਾਹਰ ਮੁਜ਼ਾਹਰੇ ਕੀਤੇ ਗਏ ਸਨ ਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਦੀਆਂ ਸ਼ਰਤਾਂ ਮੰਨਣ ਦਾ ਭਰੋਸਾ ਵੀ ਦਿੱਤਾ ਸੀ। ਇਸ ਦੇ ਬਾਵਜੂਦ ਅੱਜ ਫਿਰ ਅੰਮ੍ਰਿਤਸਰ ਵਿਖੇ ਕੱਚੇ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ: INDvNZ: ਕਿੱਥੇ ਬਣੇ ਕ੍ਰਿਕਟਰਾਂ ਦੇ ਨਾਂਅ 'ਤੇ ਪਕਵਾਨ, ਵੇਖੋ ਵੀਡੀਓ

ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਪਹਿਲਾਂ ਪੁਰਾਣੀ ਭਰਤੀਆਂ ਨੂੰ ਪੱਕਾ ਕੀਤਾ ਜਾਵੇ ਜਿਸ ਤੋਂ ਬਾਅਦ ਨਵੀਆਂ ਭਰਤੀਆਂ ਕੀਤੀਆਂ ਜਾਣ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਹੋਰ ਮੰਗਾ ਨੂੰ ਲੈ ਕੇ ਚੱਕਾ ਜਾਮ ਕੀਤਾ ਸੀ। ਇਸ ਦੇ ਨਾਲ ਮਲੇਰਕੋਟਲਾ ਵਿਖੇ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਸੀ ਤੇ ਉਨ੍ਹਾਂ ਨੇ ਮੰਗਾ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜਿਹਾ ਨਾ ਹੋਣ 'ਤੇ ਮੁਲਾਜ਼ਮਾਂ ਨੇ ਮੁੜ ਧਰਨਾ ਦਿੱਤਾ।

Intro:H/L...ਪੰਜਾਬ ਰੋਡਵੇਜ਼ ਵਲੋਂ ਮੁੜ ਤੋਂ ਚੱਕਾ ਜਾਮ, ਕੱਚੇ ਮੁਲਾਜ਼ਮਾਂ ਦੀ ਭਰਤੀ ਦਾ ਕਰ ਰਹੇ ਨੇ ਵਿਰੋਧ

Anchor...ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅੱਜ ਮੁੜ ਤੋਂ ਪੰਜਾਬ ਦੇ ਹੋਰਨਾਂ ਬੱਸ ਅੱਡਿਆਂ ਦੇ ਨਾਲ ਲੁਧਿਆਣਾ ਦੇ ਬੱਸ ਸਟੈਂਡ ਨੂੰ ਬੰਦ ਕਰ ਦਿੱਤਾ ਗਿਆ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਕੱਚੇ ਮੁਲਾਜ਼ਮਾਂ ਦੀ ਭਰਤੀ ਨਾ ਕਰਨ ਪਰ ਸਰਕਾਰ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਕੀ ਮੁੜ ਤੋਂ ਕੱਚੇ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਗਈ ਜਿਸ ਦੇ ਵਿਰੋਧ ਵਜੋਂ ਉਨ੍ਹਾਂ ਨੇ ਬੱਸ ਸਟੈਂਡ ਬੰਦ ਕਰ ਦਿੱਤਾ ਹੈ..ਹਾਲਾਂਕਿ ਇਸ ਦੌਰਾਨ ਨਿੱਜੀ ਬੱਸਾਂ ਚੱਲਦੀਆਂ ਰਹੀਆਂ..

Body:Vo...1 ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਦੇ ਘਰ ਦੇ ਬਾਹਰ ਮੁਜ਼ਾਹਰੇ ਕੀਤੇ ਗਏ ਸਨ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਦੀਆਂ ਸ਼ਰਤਾਂ ਮੰਨਣ ਦਾ ਭਰੋਸਾ ਵੀ ਦਿੱਤਾ ਸੀ ਪਰ ਅੱਜ ਮੁੜ ਤੋਂ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਪੰਜਾਬ ਰੋਡਵੇਜ਼ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਗਈ ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ਪੰਜਾਬ ਭਰ ਦੇ ਬਾਕੀ ਪਰ ਅੱਡਿਆਂ ਦੇ ਨਾਲ ਲੁਧਿਆਣਾ ਦਾ ਬੱਸ ਅੱਡਾ ਵੀ ਬੰਦ ਕਰ ਦਿੱਤਾ..

Byte...ਆਗੂ ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ

Conclusion:ਸੋ ਕੱਚੇ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਮੁਲਾਜ਼ਮਾਂ ਦੀ ਮੰਗ ਹੈ ਕੇ ਪਹਿਲਾਂ ਪੁਰਾਣੀ ਭਾਰਤੀਆਂ ਨੂੰ ਪੱਕਾ ਕੀਤਾ ਜਾਵੇ ਉਸ ਤੋਂ ਬਾਅਦ ਨਵੀਆਂ ਭਰਤੀਆਂ ਕੀਤੀਆਂ ਜਾਣ।
ETV Bharat Logo

Copyright © 2024 Ushodaya Enterprises Pvt. Ltd., All Rights Reserved.