ਲੁਧਿਆਣਾ: ਪੰਜਾਬ 'ਚ ਪਨਬਸ ਅਤੇ ਪੀਆਰਟੀਸੀ ਮੁਲਾਜ਼ਮਾਂ ਯੂਨੀਅਨ ਨੇ 3 ਦਿਨ ਤੱਕ ਪੰਜਾਬ ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਆਪਣੀ ਮੰਗਾਂ ਨੂੰ ਲੈਕੇ ਮੁਲਾਜ਼ਮਾਂ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਸਾਡੇ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ, ਜਿਸ ਕਰਕੇ ਉਨ੍ਹਾਂ ਨੇ ਪੰਜਾਬ ਭਰ ਦੇ 27 ਡੀਪੂ 2700 ਦੇ ਕਰੀਬ ਸਰਕਾਰੀ ਬੱਸਾਂ 14 ਅਗਸਤ ਤੋਂ ਲੈਕੇ 16 ਅਗਸਤ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ 6600 ਦੇ ਕਰੀਬ ਮੁਲਾਜ਼ਮ ਇਸ ਦੌਰਾਨ ਹੜਤਾਲ ਤੇ ਰਹੇਗਾ।
15 ਅਗਸਤ ਵਾਲੇ ਦਿਨ ਹੜਤਾਲ: ਇਸ ਦੌਰਾਨ ਹੀ ਪਨਬਸ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ 15 ਅਗਸਤ ਵਾਲੇ ਦਿਨ ਜਿੱਥੇ ਵੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਉੱਥੇ ਜਾ ਕੇ ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਉਣਗੇ। ਉਹਨਾਂ ਕਿਹਾ ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਪੰਜਾਬ ਵਿੱਚ ਬੱਸਾਂ ਪੱਕੀਆਂ ਬੰਦ ਰਹਿਣਗੀਆਂ। ਮੁਲਾਜ਼ਮਾਂ ਨੇ ਕਿਹਾ ਕਿ ਇਨ੍ਹਾਂ 3 ਦਿਨਾਂ ਦੇ ਦੌਰਾਨ ਯਾਤਰੀ ਤੰਗ ਹੋਣਗੇ, ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ।
- 13 August Rashifal: ਕਿਵੇਂ ਦਾ ਰਹੇਗਾ ਤੁਹਾਡਾ ਅੱਜ ਦਾ ਪੂਰਾ ਦਿਨ? ਪੜਾਈ, ਪ੍ਰੇਮ, ਵਿਆਹ, ਵਪਾਰ ਉੱਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ? ਪੜ੍ਹੋ, ਅੱਜ ਦਾ ਰਾਸ਼ੀਫਲ
- sian champions trophy 2023 Final: ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾਇਆ, ਰਿਕਾਰਡ ਚੌਥੀ ਵਾਰ ਖਿਤਾਬ 'ਤੇ ਕੀਤਾ ਕਬਜ਼ਾ
- Daily Hukamnama: ੨੯ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ: ਇਸ ਦੌਰਾਨ ਆਪਣੀਆਂ ਮੰਗਾਂ ਸਬੰਧੀ ਗੱਲ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੱਚੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਮੁਲਾਜ਼ਮਾਂ ਨੇ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਸਾਨੂੰ ਪੱਕਾ ਕਰਨ ਇਸ ਦੇ ਨਾਲ ਹੀ ਠੇਕੇ ਉੱਤੇ ਭਰਤੀ ਬੰਦ ਕਰਨ, ਨਵੀਆਂ ਭਰਤੀਆਂ ਰੋਕਣ ਅਤੇ ਸਹੂਲਤਾਂ ਵਿੱਚ ਵਾਧਾ ਕਰਨ ਦੀਆਂ ਮੁੱਖ ਮੰਗਾਂ ਹਨ। ਜਿਨ੍ਹਾਂ ਨੂੰ ਸਰਕਾਰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ। ਸਾਡੇ ਵੱਲੋਂ ਸਰਕਾਰ ਨੂੰ ਮਿਲਣ ਦਾ ਵਾਰ-ਵਾਰ ਸਮਾਂ ਮੰਗੇ ਜਾਣ ਉੱਤੇ ਵੀ ਉਨ੍ਹਾਂ ਵੱਲੋਂ ਸਮਾਂ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਮੁਲਾਜ਼ਮਾਂ ਨੇ ਸੰਘਰਸ਼ ਦਾ ਰਸਤਾ ਅਪਣਾਇਆ ਹੈ।