ਲੁਧਿਆਣਾ: ਜ਼ਿਲ੍ਹੇ ਵਿੱਚ ਪਿਛਲੇ ਪੰਜ ਦਿਨਾਂ ਤੋਂ ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਗਾਤਾਰ ਜਾਰੀ ਹੈ।
ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਲਗਾਤਾਰ ਜਾਰੀ: ਦੱਸ ਦਈਏ ਕਿ ਪਨਬੱਸ ਦੇ ਆਗੂਆਂ ਦੇ ਨਾਲ ਪੰਜਾਬ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਦੇ ਨਾਲ ਮੀਟਿੰਗ ਹੈ ਤੇ 24 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਵੀ ਮੀਟਿੰਗ ਤੈਅ ਹੋਈ ਹੈ ਪਰ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਸਰਕਾਰੀ ਬੱਸਾਂ ਪੂਰਨ ਤੌਰ ’ਤੇ ਬੰਦ ਹੈ ਜਿਸਦੇ ਚੱਲਦੇ ਲੁਧਿਆਣਾ ਬੱਸ ਅੱਡੇ ਪਹੁੰਚੇ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਖੱਜਲ ਖੁਆਰੀ ਹੋ ਰਹੀ ਹੈ।
ਯਾਤਰੀ ਹੋ ਰਹੇ ਖੱਜ਼ਲ ਖੁਆਰ: ਦਰਅਸਲ ਬੀਤੇ ਲੰਮੇਂ ਸਮੇਂ ਤੋਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਅਤੇ ਇੱਕ ਕੰਡਕਟਰ ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਫੀ ਰੋਸ ਜਤਾਇਆ ਜਾ ਰਿਹਾ ਸੀ ਅਤੇ ਇਸ ਨੂੰ ਲੈ ਕੇ ਪੂਰੇ ਪੰਜਾਬ ਦੇ ਲਗਭਗ ਸਾਰੇ ਹੀ ਪਨਬਸ ਅਤੇ ਪੀ ਆਰ ਟੀ ਸੀ ਦੇ ਅੱਡੀਆਂ ਨੂੰ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਹਨ ਮੰਗਾਂ: ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ, ਨਵੀਆਂ ਬੱਸਾਂ ਲਿਆਂਦੀਆਂ ਜਾਣ ਨਾਲ ਹੀ ਜਿਹੜੇ ਕੰਡਕਟਰ ਤੇ ਕਾਰਵਾਈ ਕੀਤੀ ਗਈ ਹੈ ਉਸਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਤੇ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾ ਦੇ ਵਿੱਚ ਮਹਿਲਾਵਾਂ ਨੂੰ ਮੁਫ਼ਤ ਸਫਰ ਕਰਵਾਇਆ ਜਾਂਦਾ ਹੈ ਅਤੇ ਇਸ ਕਰਕੇ ਸਰਕਾਰੀ ਬੱਸਾਂ ਮੁਕੰਮਲ ਬੰਦ ਹੋਣ ਕਰਕੇ ਜ਼ਿਆਦਾਤਰ ਮਹਿਲਾਵਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਪ੍ਰਾਇਵੇਟ ਬੱਸ ਵਿੱਚ ਜਾਣਾ ਪੈ ਰਿਹਾ ਹੈ ਲੁਧਿਆਣਾ ਵਿੱਚ ਬੱਸ ਸਟੈਂਡ ਤੇ ਮਹਿਲਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਵੇਂ ਮੁਸ਼ਕਲਾਂ ਆ ਰਹੀਆਂ ਹਨ।
ਇਹ ਵੀ ਪੜੋ: ਆਮ ਆਦਮੀ ਕਲੀਨਿਕਾਂ ਦੀ ਕੇਂਦਰ ਵੱਲੋਂ ਸ਼ਲਾਘਾ, ਕਿਹਾ - "ਵਧੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ"