ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੰਯੁਕਤ ਸਮਾਜ ਮੋਰਚਾ ਚੋਣ ਮੈਦਾਨ ਵਿੱਚ ਨਿੱਤਰ ਆਇਆ ਹੈ। ਚੋਣਾਂ ਨੂੰ ਲੈਕੇ ਸੰਯੁਕਤ ਸਮਾਜ ਮੋਰਚਾ ਨੇ ਉਮੀਦਵਾਰਾਂ ਦੀ ਨਾਮਜ਼ਦਗੀ ਵਾਸਤੇ ਐਪਲੀਕੇਸ਼ਨਾਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦੇ ਹੀ ਕਿਸਾਨਾਂ ਦੀ ਪਾਰਟੀ ਵੱਲੋਂ ਲੁਧਿਆਣਾ ਸਥਿਤ ਮੁੱਖ ਦਫ਼ਤਰ ਵਿਖੇ ਆਨਲਾਈਨ ਐਪਲੀਕੇਸ਼ਨ ਲਏ ਜਾ ਰਹੇ ਹਨ।
ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਮੁਤਾਬਕ ਕੱਲ੍ਹ ਤੱਕ ਐਪਲੀਕੇਸ਼ਨ ਲਈ ਜਾਣਗੀਆਂ ਅਤੇ ਪਰਸੋਂ ਪਹਿਲੀ ਸੂਚੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਮੁਹਾਲੀ ਸਥਿਤ ਦਫ਼ਤਰ ਵਿਖੇ ਕੰਮ ਸ਼ੁਰੂ ਕਰ ਜਲਦ ਐਪਲੀਕੇਸ਼ਨਾਂ ਲਈਆਂ ਜਾਣਗੀਆਂ।
ਬੀਤੇ ਦਿਨੀਂ ਹੀ ਕਈ ਕਿਸਾਨ ਜਥੇਬੰਦੀਆਂ ਵੱਲੋਂ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹੁਣ ਆਪਣੇ ਦਫਤਰ ਖੋਲ੍ਹ ਕੇ ਲਾਮਬੰਦੀ ਕੀਤੀ ਜਾ ਰਹੀ ਹੈ ਸਾਰੇ ਹੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ’ਚ ਕਿਸਾਨ ਆਪਣੇ ਉਮੀਦਵਾਰ ਉਤਾਰਣਗੇ।
ਇਸ ਤੋਂ ਇਲਾਵਾ ਟਿਕਟਾਂ ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾਣਗੀਆਂ ਜਿੰਨ੍ਹਾਂ ਨੇ ਦਿੱਲੀ ਮੋਰਚੇ ਵਿੱਚ ਅਹਿਮ ਯੋਗਦਾਨ ਪਾਇਆ ਸੀ ਕਿਸਾਨਾਂ ਨੇ ਜੋ ਇਲੈਕਸ਼ਨ ਲੜਨ ਦੇ ਚਾਹਵਾਨ ਹਨ ਉਨ੍ਹਾਂ ਤੋਂ ਐਪਲੀਕੇਸ਼ਨ ਲੈਣੀ ਸ਼ੁਰੂ ਕਰ ਦਿੱਤੇ ਹਨ।
ਸਕ੍ਰੀਨਿੰਗ ਕਮੇਟੀ ਮੈਂਬਰ ਨੇ ਦੱਸਿਆ ਕਿ ਜਲਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਹਫਤੇ 117 ਉਮੀਦਵਾਰਾਂ ਦੀ ਲਿਸਟ ਕਿਸਾਨਾਂ ਦੀ ਪਾਰਟੀ ਵੱਲੋਂ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਫ ਅਕਸ਼ ਵਾਲੇ ਉਮੀਦਵਾਰ ਹੀ ਕਿਸਾਨਾਂ ਦੀ ਪਾਰਟੀ ਦੇ ਉਮੀਦਵਾਰ ਹੋਣਗੇ।
ਇਹ ਵੀ ਪੜ੍ਹੋ: ਉਗਰਾਹਾਂ ਜਥੇਬੰਦੀ ਵੱਲੋਂ ਚੋਣਾਂ ਨਾ ਲੜਨ ਦਾ ਐਲਾਨ