ETV Bharat / state

ਭਾਜਪਾ ਚੋਣਾਂ 'ਚ ਜਿੱਤ ਤਾਂ ਕੀ ਨਾਮਜ਼ਦਗੀ ਨਹੀਂ ਭਰ ਸਕੇਗੀ: ਕਿਸਾਨ - ਪੰਜਾਬ ਦੇ ਵਿੱਚ ਇਕ ਪੈਰਲਰ ਸਰਕਾਰ ਚੱਲ ਰਹੀ

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਦੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਪਰ ਕਿਸਾਨ ਉਨ੍ਹਾਂ ਨੂੰ ਇਹ ਚਿਤਾਵਨੀ ਦਿੰਦੇ ਹਨ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਤੱਕ ਨਹੀਂ ਭਰਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਵਿਰੋਧ ਲਗਾਤਾਰ ਚੱਲਦਾ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।

ਪੰਜਾਬ ਭਾਜਪਾ ਪ੍ਰਧਾਨ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

author img

By

Published : Aug 28, 2021, 3:56 PM IST

ਲੁਧਿਆਣਾ: ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਭਾਜਪਾ ਦੀਆਂ ਮੁਸ਼ਕਿਲਾਂ ਵੀ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਲਗਾਤਾਰ ਕਿਸਾਨਾਂ ਦੇ ਵੱਲੋਂ ਭਾਜਪਾ ਆਗੂਆਂ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਟਰੇਡ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜਦੋਂ ਉਹਨਾਂ ਦੀ ਬੈਠਕ ਚੱਲ ਰਹੀ ਸੀ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦੀ ਇਸ ਬੈਠਕ ਦਾ ਵਿਰੋਧ ਕੀਤਾ ਗਿਆ।

ਪੰਜਾਬ ਭਾਜਪਾ ਪ੍ਰਧਾਨ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਇਸ ਦੌਰਾਨ ਕਿਸਾਨਾਂ ਨੇ ਸਾਫ਼ ਐਲਾਨ ਕੀਤਾ ਕਿ ਉਹ ਭਾਜਪਾ ਨੂੰ ਚੈਲੇਂਜ ਕਰਦੇ ਹਨ ਕਿ ਉਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਨਾਮਜ਼ਦਗੀ ਤੱਕ ਨਹੀਂ ਭਰਨ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਬਾਰੇ ਸੋਚ ਰਹੀ ਹੈ ਪਰ ਕਿਸਾਨ ਯੂਨੀਅਨਾਂ ਇਹ ਕਦੇ ਹੋਣ ਹੀ ਨਹੀਂ ਦੇਣਗੀਆਂ।

ਦੂਜੇ ਪਾਸੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਇਕ ਪੈਰਲਰ ਸਰਕਾਰ ਚੱਲ ਰਹੀ ਹੈ ਜੇਕਰ ਕਿਸਾਨਾਂ ਨੂੰ ਵਿਰੋਧ ਕਰਨ ਦਾ ਹੱਕ ਹੈ ਤਾਂ ਭਾਜਪਾ ਦੇ ਆਗੂਆਂ ਨੂੰ ਆਪਣੀ ਗੱਲ ਕਹਿਣ ਦਾ ਹੱਕ ਕਿਉਂ ਨਹੀਂ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਦੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਪਰ ਕਿਸਾਨ ਉਨ੍ਹਾਂ ਨੂੰ ਇਹ ਚਿਤਾਵਨੀ ਦਿੰਦੇ ਹਨ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਤੱਕ ਨਹੀਂ ਭਰਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਵਿਰੋਧ ਲਗਾਤਾਰ ਚੱਲਦਾ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ।

ਉਧਰ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਲੈ ਕੇ ਕਿਹਾ ਕਿ ਪੰਜਾਬ ਦੇ ਵਿਚ ਦੂਜੀ ਪੈਰਲਰ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਬੋਲਣ ਦਾ ਅਧਿਕਾਰ ਕਿਉਂ ਨਹੀਂ ਦਿੱਤਾ ਜਾ ਰਿਹਾ ਇਹ ਕੈਪਟਨ ਸਰਕਾਰ ਦੀ ਨਾਕਾਮੀ ਹੈ।

ਇਹ ਵੀ ਪੜ੍ਹੋ:ਹਰਿਆਣਾ: ਕਿਸਾਨਾਂ 'ਤੇ ਲਾਠੀਚਾਰਜ, ਕਈ ਜ਼ਖ਼ਮੀ

ETV Bharat Logo

Copyright © 2024 Ushodaya Enterprises Pvt. Ltd., All Rights Reserved.