ਲੁਧਿਆਣਾ: ਭਾਰਤ ਦਾ ਮਾਨਚੈਸਟਰ ਹੋਣ ਵਾਲਾ ਲੁਧਿਆਣਾ ਇਸ ਵਾਰ ਪੰਜਾਬ ਸਰਕਾਰ (Government of Punjab) ਲਈ ਪ੍ਰੋਗਰੈਸਿਵ ਪੰਜਾਬ ਇਨਵੈਸਟ 2022 (Progressive Punjab Invest 2022) ਦਾ ਧੁਰਾ ਬਣਨ ਜਾ ਰਿਹਾ ਹੈ। ਜਿਸਦੇ ਤਹਿਤ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਕਿੰਗਜ਼ ਵਿਲਾ ਵਿਲੇਜ ਰਿਜ਼ੌਰਟ (Kings Villa Village Resort) ਦੇ ਵਿੱਚ ਇਸ ਵਾਰ ਇਹ ਸਮਿਟ ਹੋਵੇਗਾ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਸਣੇ ਪੰਜਾਬ ਕੈਬਨਿਟ ਦੇ ਮੰਤਰੀ ਅਤੇ ਹੋਰ ਲੀਡਰ ਵੀ ਹਿੱਸਾ ਲੈਣਗੇ ਅਤੇ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਪੰਜਾਬ ਅੰਦਰ ਨਿਵੇਸ਼ ਕਰਨ ਦਾ ਸੱਦਾ ਦੇਣਗੇ।
ਇਹ ਵੀ ਪੜੋ: ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਆਲ ਪਾਰਟੀ ਮੀਟਿੰਗ ਜਾਰੀ
ਇੱਥੇ ਇਹ ਵੀ ਖਾਸ ਹੈ ਕਿ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੁਧਿਆਣਾ ਵਿੱਚ ਕਦੇ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਨਹੀਂ ਹੋਈ, ਪਰ ਇਸ ਵਾਰ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਦੀ 27 ਅਕਤੂਬਰ ਨੂੰ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤੀ ਸਰਕਟ ਹਾਊਸ ਵਿੱਚ ਹੋਵੇਗੀ, ਜਿਸਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀਆਂ ਹਨ।
ਸਾਡੀ ਟੀਮ ਵੱਲੋਂ ਲੁਧਿਆਣਾ ਦੇ ਬੱਚਤ ਭਵਨ ਦਾ ਜਾਇਜ਼ਾ ਲਿਆ ਗਿਆ ਤਾਂ ਬੱਚਤ ਭਵਨ ਦੇ ਸੁੰਦਰੀਕਰਨ ਲਈ ਲਗਾਤਾਰ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਸਨ, ਰੰਗ ਰੋਗਨ ਪਾਰਕਿੰਗ ਦੀ ਵਿਵਸਥਾ ਸੁਰੱਖਿਆ ਨੂੰ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਮੌਕੇ ‘ਤੇ ਜਾਇਜ਼ਾ ਲੈਣ ਪਹੁੰਚੇ।
ਇਸ ਮੌਕੇ ਉਹਨਾਂ ਨੇ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਸਮਿੱਥ (Progressive Punjab Invest 2022) ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਨੇ ਅਤੇ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਤਾਂ ਜੋ ਉਚੇਚੇ ਪ੍ਰਬੰਧ ਕਰਵਾਏ ਜਾ ਸਕਣ।
ਇਹ ਵੀ ਪੜੋ: ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...