ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਵੀਰਵਾਰ ਨੂੰ ਜਗਰਾਓ ਹਲਕੇ ਵਿੱਚ ਇੱਕ ਵੱਡੇ ਧਰਨੇ ਦੇ ਰੂਪ ਵਿੱਚ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਲੀਡਰਸ਼ਿਪ ਮੌਜੂਦ ਨਹੀਂ। ਹਾਲਾਂਕਿ, ਇਸ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀ ਸਾਬਕਾ ਐਮਐਲਏ ਜ਼ਰੂਰ ਰੈਲੀ ਵਿੱਚੋਂ ਗੈਰ ਹਾਜ਼ਰ (Congress Rally In Jagraon) ਰਹੇ।
ਵੀਆਈਪੀ ਕਲਚਰ ਦੀਆਂ ਗੱਲਾਂ ਕਰਨ ਵਾਲੇ ਖੁਦ ਲੈ ਰਹੇ ਫਾਇਦਾ: ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਜਿੱਥੇ ਮੰਚ ਤੋਂ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਉੱਤੇ ਸਵਾਲ ਖੜੇ ਕੀਤੇ ਅਤੇ ਲੋਕਾਂ ਨੂੰ ਕਿਹਾ ਕਿ ਦੋ ਸਾਲ ਵਿੱਚ ਉਨ੍ਹਾਂ ਨੇ ਪੰਜਾਬ ਦਾ ਹਸ਼ਰ ਖਰਾਬ ਕਰ ਦਿੱਤਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਅਤੇ ਮੁੱਖ ਮੰਤਰੀ ਪੰਜਾਬ ਆਪ ਵੱਡੇ ਵੱਡੇ ਗੱਡੀਆਂ ਦੇ ਕਾਫਲੇ ਲੈ ਕੇ ਘੁੰਮਦੇ ਹਨ ਅਤੇ ਉਹ ਲੋਕ ਜੋ ਵੀਆਈਪੀ ਕਲਚਰ ਦੀਆਂ ਗੱਲਾਂ ਕਰਦੇ ਹਨ, ਉਹ ਅੱਜ ਖੁਦ ਵੀਆਪੀ ਕਲਚਰ ਦਾ ਫਾਇਦਾ ਲੈ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਅਸੀਂ ਸਾਰੇ ਹੀ ਇਕੱਠੇ ਹੋ ਕੇ ਚੱਲਾਂਗੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਤੁਸੀਂ ਇਨ੍ਹਾਂ ਦਾ ਦੋ ਸਾਲ ਵਿੱਚ ਹਸ਼ਰ ਅਤੇ ਅਸਲੀ ਰੂਪ ਵੇਖ ਚੁੱਕੇ ਹੋ, ਸਾਨੂੰ ਇੱਕਜੁਟ ਹੋਣ ਦੀ ਲੋੜ ਹੈ।
ਆਪ ਨਾਲ ਗਠਜੋੜ ਦੀ ਲੋੜ ਨਹੀਂ : ਇਸ ਮੌਕੇ ਮੰਚ ਤੋਂ ਸੰਬੋਧਿਤ ਕਰਦੇ ਹੋਏ ਵਿਸ਼ੇਸ਼ ਤੌਰ ਉੱਤੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਇਕੱਲਿਆਂ ਹੀ ਪੰਜਾਬ ਵਿੱਚ ਹੰਬਲਾ ਮਾਰਨ ਦੀ ਲੋੜ ਹੈ। ਸਾਨੂੰ ਰਲ ਮਿਲ ਕੇ ਚੱਲਣਾ ਚਾਹੀਦਾ ਹੈ ਤੇ ਖਾਸ ਕਰਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਲੋੜ ਨਹੀਂ ਹੈ। ਇਸ ਸਬੰਧੀ ਸੀਨੀਅਰ ਲੀਡਰਾਂ ਨੂੰ ਹਾਈ ਕਮਾਂਡ ਦੇ ਕੋਲ ਜ਼ਰੂਰ ਗਲ ਚੁੱਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਬੀ ਟੀਮ ਹੈ, ਇਸ ਕਰਕੇ ਗਠਜੋੜ ਨਹੀਂ (Punjab Congress on INDIA Alliance) ਕਰਨਾ ਚਾਹੀਦਾ।
ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਇਕੱਲੇ ਹੀ ਤਕੜੇ ਹੋਣ ਦੀ ਲੋੜ ਹੈ। ਗਠਜੋੜ ਨੂੰ ਲੈ ਪਰਗਟ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਇਹ ਗਠਬੰਧਨ ਹੁੰਦਾ ਹੈ, ਤਾਂ ਕਾਂਗਰਸ ਵਿੱਚ ਇਸ ਦਾ ਨੁਕਸਾਨ ਹੋਵੇਗਾ। ਇਸ ਦੌਰਾਨ ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਇੱਕ ਅਹਿਮ ਮੁੱਦਾ ਹੈ ਜਿਸ ਉੱਤੇ ਹਾਲੇ ਤਕ ਆਮ ਆਦਮੀ ਪਾਰਟੀ ਨੇ ਆਪਣਾ ਸਟੈਂਡ ਸਾਫ ਤੱਕ ਨਹੀਂ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮੁੱਦਿਆਂ ਗੰਭੀਰ ਵਿਚਾਰ ਵਟਾਂਦਰਾ ਕਰਨ ਦੀ ਵਿਸ਼ੇਸ਼ ਲੋੜ ਹੈ।
ਆਪ ਮੰਤਰੀ ਉੱਤੇ ਸਾਧੇ ਨਿਸ਼ਾਨੇ: ਮੰਚ ਤੋਂ ਸੰਬੋਧਿਤ ਕਰਦੇ ਹੋਏ ਕਾਂਗਰਸ ਦੇ ਲੀਡਰਾਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਉੱਤੇ ਸਵਾਲ ਵੀ ਖੜੇ ਕੀਤੇ ਗਏ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮਐਲਏ ਕੋਠੀਆਂ ਉੱਤੇ ਕਬਜ਼ਾ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਜਗਰਾਉਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਇਹ ਇਲਜ਼ਾਮ ਬੀਤੇ ਦਿਨੀ ਲੱਗੇ ਸੀ ਅਤੇ ਇਸੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਇਸ ਉੱਤੇ ਚੁਟਕੀ ਵੀ ਲਈ।
ਕਾਂਗਰਸ ਖੁਦ ਦੋ ਧੜਿਆਂ ਵਿੱਚ ਵੰਡੀ ਹੋਈ ਦਿਖੀ : ਹਾਲਾਂਕਿ ਕਾਂਗਰਸ ਨੇ ਇੱਕ ਜੁੱਟਤਾ ਦੀ ਗੱਲ ਜ਼ਰੂਰ ਜਾਹਿਰ ਕੀਤੀ ਹੈ, ਪਰ ਉੱਥੇ ਹੀ ਦੂਜੇ ਕਾਂਗਰਸ ਖੁਦ ਹੀ ਦੋ ਧੜਿਆਂ ਵਿੱਚ ਵੰਡੀ ਹੋਈ ਵਿਖਾਈ ਦੇ ਰਹੀ ਹੈ। ਬੀਤੇ ਦਿਨ ਵੀ ਨਵਜੋਤ ਸਿੰਘ ਸਿੱਧੂ ਮੰਚ ਤੋਂ ਗੈਰ ਹਾਜ਼ਰ ਹੀ ਨਜ਼ਰ ਆਏ, ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੇ ਮੰਚ ਉੱਤੇ ਸ਼ਾਮਿਲ ਹੋਣ ਦਾ ਖੁੱਲਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਲਗਾਤਾਰ ਸਿਆਸਤ ਵੀ ਭੱਖੀ ਹੋਈ ਹੈ ਅਤੇ ਕਾਂਗਰਸ ਦੋ ਧੜਿਆਂ ਵਿੱਚ ਵੰਡੀ ਮੁੜ ਤੋਂ ਵਿਖਾਈ ਦੇ ਰਹੀ ਹੈ। ਨਵਜੋਤ ਸਿੰਘ ਸਿੱਧੂ ਦੇ ਸਮਰਥਨ ਵਿੱਚ ਸਾਬਕਾ ਵਿਧਾਇਕਾਂ ਵੱਲੋਂ ਇੱਕ ਵਿਸ਼ੇਸ਼ ਪੱਤਰ ਵੀ ਪ੍ਰਤਾਪ ਸਿੰਘ ਬਾਜਵਾ ਨੂੰ ਲਿਖਿਆ ਗਿਆ ਸੀ।