ਲੁਧਿਆਣਾ: ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਵਿੱਚ ਹੋਟਲ, ਰੈਸਟੋਰੈਂਟ, ਢਾਬੇ ਖੋਲ੍ਹਣ ਅਤੇ ਵਿਆਹਾਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਹੋਟਲ ਅੰਦਰ ਬੈਠ ਕੇ 8 ਵਜੇ ਤੱਕ ਹੀ ਖਾਣਾ ਖਾਧੇ ਜਾਣ ਦੀ ਸਹੂਲਤ ਦਿੱਤੀ ਗਈ ਹੈ ਪਰ ਪਹਿਲਾ ਨਾਲੋਂ ਅੱਧੀ ਰੇਸ਼ੋ 'ਤੇ ਹੀ ਇਹ ਸਹੂਲਤ ਦਿੱਤੀ ਗਈ ਹੈ। ਦੂਜੇ ਪਾਸੇ ਹੋਟਲ ਕਾਰੋਬਾਰੀ ਵੀ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਕੰਮ ਕਾਰ ਚੱਲ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਹੋਟਲ ਇੰਡਸਟਰੀ ਨੂੰ ਰਾਹਤ ਦਿੰਦੇ ਹੋਏ। ਉਨ੍ਹਾਂ ਦੀ ਹੋਸਟਲ ਦੀ ਸਮਰੱਥਾ ਦੇ ਮੁਤਾਬਕ 50 ਫੀਸਦੀ ਲੋਕਾਂ ਨੂੰ ਖਾਣਾ ਆਦਿ ਪਰੋਸਣ ਦੀ ਆਗਿਆ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਯਮਾਂ ਦੀ ਵੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।
ਉਧਰ ਦੂਜੇ ਪਾਸੇ ਹੋਟਲ ਇੰਡਸਟਰੀ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਹੋਟਲ ਕਾਰੋਬਾਰੀ ਸਗੋਂ ਹੋਟਲ ਦੇ ਕੰਮਾਂ-ਕਾਰਾਂ ਨਾਲ ਜੁੜੇ ਹਜ਼ਾਰਾਂ ਲੋਕਾਂ ਨੂੰ ਇਸ ਨਾਲ ਫਾਇਦਾ ਹੋਵੇਗਾ। ਤੇ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ, ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਵੀ ਉਹ ਪੂਰੀ ਤਰ੍ਹਾਂ ਪਾਲਣਾ ਕਰਨਗੇ।