ਲੁਧਿਆਣਾ: ਜ਼ਿਲ੍ਹੇ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਈ, ਜਿਸ ਵਿੱਚ ਉਹਨਾਂ (Health facilities) ਸਿਹਤ ਸੁਵਿਧਾਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਹਰ ਬਿਹਤਰ ਸੁਵਿਧਾ ਦੇਣ ਦੇ ਯਤਨ ਤਹਿਤ ਸਰਕਾਰੀ ਹਸਪਤਾਲਾਂ ਦੇ ਵਿੱਚ ਐਕਸਰੇ ਮਸ਼ੀਨਾਂ ਅਤੇ ਅਲਟਰਾਸਾਊਂਡ ਮਸ਼ੀਨਾਂ ਨੂੰ ਲਗਾਏ ਜਾਣ ਅਤੇ ਹਰ ਦਵਾਈ ਮੁਹਈਆ ਕਰਵਾਉਣ ਦੀ ਗੱਲ ਆਖੀ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਗਲੇ ਸਾਲ ਫਰਵਰੀ ਮਹੀਨੇ ਤੋਂ ਹਰ ਹਸਪਤਾਲ ਦੇ ਵਿੱਚ ਅਲਟਰਾਸਾਊਂਡ ਸੁਵਿਧਾ ਸ਼ੁਰੂ ਹੋ ਜਾਵੇਗੀ, ਜਿਸ ਦਾ ਲੋਕ ਲਾਹਾ ਲੈਣਗੇ।
ਕੋਰੋਨਾ ਤੋਂ ਨਹੀਂ ਘਬਰਾਉਣ ਦੀ ਲੋੜ: ਸਿਹਤ ਮੰਤਰੀ ਪੰਜਾਬ (Health Minister Punjab) ਨੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ (New variants of Corona) ਨੂੰ ਲੈ ਸਿਹਤ ਵਿਭਾਗ ਸੁਹਿਰਦ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਹਤ ਸੁਵਿਧਾਵਾਂ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਹੁਣ ਪੰਜਾਬ ਦੇ ਹਰ ਛੋਟੇ ਤੋਂ ਵੱਡੇ ਹਸਪਤਾਲ ਦੇ ਵਿੱਚ ਐਕਸਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਸਮੇਤ ਹਰ ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਰਹਿਣਗੀਆਂ ਅਤੇ ਕਿਸੇ ਵੀ ਵਿਅਕਤੀ ਨੂੰ ਬਾਹਰੋਂ ਦਵਾਈ ਲੈਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਸਰਕਾਰੀ ਦਵਾਈਆਂ ਦਾ ਕੋਟਾ ਚੋਰੀ ਕਰਨ ਵਾਲਿਆਂ ਉੱਤੇ ਵੀ ਨਕੇਲ ਕੱਸੀ ਜਾਵੇਗੀ।
- Shaheedi Jor Mel : ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ; ਜਾਣੋ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਮ 'ਚ ਲੁੱਕਿਆ ਇਤਿਹਾਸ
- ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਸਮਾਗਮ 'ਚ ਪੀਐੱਮ ਮੋਦੀ ਨੇ ਕੀਤੀ ਸ਼ਿਰਕਤ, ਕਿਹਾ-ਧਰਮ ਨੂੰ ਬਚਾਉਣ ਦਾ ਪ੍ਰਤੀਕ ਹਨ ਮਹਾਨ ਸ਼ਹਾਦਤਾਂ
- ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਪ੍ਰਾਈਵੇਟ ਹਸਪਤਾਲ ਵਾਲੀਆਂ ਸੁਵਿਧਾਵਾਂ: ਇਸ ਤੋਂ ਇਲਾਵਾ ਉਨ੍ਹਾਂ ਦੋਹਰਾਉਂਦਿਆਂ ਕਿਹਾ ਕਿ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈਕੇ ਲੋਕ ਘਬਰਾਉਣ ਨਾ ਪਰ ਉਹਨਾਂ ਨੂੰ ਪਰਹੇਜ਼ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਵਿਆਹ ਸਮੇਤ ਕਿਸੇ ਵੀ ਸਮਾਗਮ ਉੱਤੇ ਜਾਣਾ ਤਾਂ ਮਾਸਕ ਲਗਾ ਕੇ ਜਾਣ। ਉਹਨਾਂ ਡਾਕਟਰਾਂ ਦੀ ਕਮੀ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਫਰਵਰੀ ਮਹੀਨੇ ਤੋਂ 1300 ਦੇ ਕਰੀਬ ਨਵੇਂ ਡਾਕਟਰ ਭਰਤੀ ਕੀਤੇ ਜਾਣਗੇ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ ਇਸ ਤੋਂ ਇਲਾਵਾ ਉਹਨਾਂ ਹਰ ਹਸਪਤਾਲ ਨੂੰ ਇੱਕ ਪ੍ਰਾਈਵੇਟ ਹਸਪਤਾਲ ਦੀ ਤਰਜ ਉੱਤੇ ਬਣਾਉਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਾਲੀਆਂ ਸੁਵਿਧਾਵਾਂ ਹੁਣ ਹਰ ਇੱਕ ਸਰਕਾਰੀ ਹਸਪਤਾਲ ਦੇ ਵਿੱਚ ਉੱਪਲੱਬਧ ਹੋਣਗੀਆਂ। ਉੱਧਰ ਲੁਧਿਆਣਾ ਸਿਵਲ ਹਸਪਤਾਲ ਵਿੱਚ ਲਿਕੁਇਟ ਆਕਸੀਜਨ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਫਰਵਰੀ ਮਹੀਨੇ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ।