ETV Bharat / state

ਪੰਜਾਬ ਨੇ ਹਰਿਆਣਾ ਤੇ ਹਿਮਾਚਲ ਲਈ ਸ਼ੁਰੂ ਕੀਤੀਆਂ ਅੰਤਰਰਾਜੀ ਬੱਸਾਂ

ਪੰਜਾਬ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਵਿੱਚ ਬੁੱਧਵਾਰ ਤੋਂ ਅੰਤਰਰਾਜੀ ਬੱਸਾਂ ਚਲਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ੁਰੂਆਤ ਦੇ ਪਹਿਲੇ ਦਿਨ ਹਰਿਆਣਾ ਅਤੇ ਦੂਜੇ ਦਿਨ ਤੋਂ ਹਿਮਾਚਲ ਲਈ ਬੱਸਾਂ ਰਵਾਨਾ ਹੋਣਗੀਆਂ।

author img

By

Published : Oct 14, 2020, 2:30 PM IST

ਪੰਜਾਬ ਨੇ ਹਰਿਆਣਾ ਤੇ ਹਿਮਾਚਲ ਲਈ ਸ਼ੁਰੂ ਕੀਤੀਆਂ ਅੰਤਰਰਾਜੀ ਬੱਸਾਂ
ਪੰਜਾਬ ਨੇ ਹਰਿਆਣਾ ਤੇ ਹਿਮਾਚਲ ਲਈ ਸ਼ੁਰੂ ਕੀਤੀਆਂ ਅੰਤਰਰਾਜੀ ਬੱਸਾਂ

ਲੁਧਿਆਣਾ: ਪੰਜਾਬ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਵਿੱਚ ਅੰਤਰਰਾਜੀ ਬੱਸਾਂ ਚਲਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਰੋਡਵੇਜ਼ ਬੱਸਾਂ ਦੀ ਬੁੱਧਵਾਰ ਤੋਂ ਸ਼ੁਰੂਆਤ ਦੇ ਪਹਿਲੇ ਦਿਨ ਹਰਿਆਣਾ ਅਤੇ ਦੂਜੇ ਦਿਨ ਤੋਂ ਹਿਮਾਚਲ ਲਈ ਬੱਸਾਂ ਰਵਾਨਾ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ ਸਖ਼ਤ ਹਦਾਇਤਾਂ ਵੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਬੱਸ ਅੱਡਾ ਸੰਚਾਲਕਾਂ ਵੱਲੋਂ ਪਾਲਣਾ ਵੀ ਕੀਤੀ ਜਾ ਰਹੀ ਹੈ। ਮੌਕੇ 'ਤੇ ਪੁਲਿਸ ਟੀਮ ਵੀ ਸੁਰੱਖਿਆ ਲਈ ਤੈਨਾਤ ਹੈ।

ਈਟੀਵੀ ਭਾਰਤ ਨੇ ਲੁਧਿਆਣਾ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਵੇਖਿਆ ਕਿ ਕੋਰੋਨਾ ਹਦਾਇਤਾਂ ਦੀ ਬੱਸ ਸਟੈਂਡ 'ਤੇ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਸੀ। ਹਰ ਯਾਤਰੀ ਨੂੰ ਬੱਸ ਅੱਡੇ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਸੀ ਅਤੇ ਮਾਸਕ ਪਹਿਨਣ ਵਾਲੇ ਯਾਤਰੀ ਨੂੰ ਹੀ ਦਾਖ਼ਲ ਹੋਣ ਦਿੱਤਾ ਗਿਆ।

ਇਸ ਮੌਕੇ ਬੱਸ ਅੱਡੇ ਦੇ ਸੁਪਰਵਾਈਜ਼ਰ ਮਦਨ ਲਾਲ ਨੇ ਟੀਮ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬੱਸਾਂ ਚਲਾਉਣ ਲਈ ਚਿੱਠੀ ਆ ਗਈ ਹੈ। ਹਰਿਆਣਾ ਲਈ ਬੱਸਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਵੀਰਵਾਰ ਤੋਂ ਹਿਮਾਚਲ ਲਈ ਵੀ ਬੱਸਾਂ ਚਲਾਈਆਂ ਜਾਣਗੀਆਂ। ਬੱਸਾਂ ਪੂਰੀ ਸਮਰੱਥਾ ਨਾਲ ਚਲਾਈਆਂ ਜਾ ਰਹੀਆਂ ਹਨ। ਇਸਤੋਂ ਇਲਾਵਾ ਤਿੰਨ-ਚਾਰ ਦਿਨ ਪਹਿਲਾਂ ਤੋਂ ਹੀ ਦਿੱਲੀ ਅਤੇ ਰਾਜਸਥਾਨ ਲਈ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੱਸ ਵਿੱਚ 100 ਫ਼ੀਸਦੀ ਸਵਾਰੀਆਂ ਬਿਠਾਉਣ ਦੀਆਂ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਕੋਰੋਨਾ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਇਸ ਮੌਕੇ ਇੱਕ ਯਾਤਰੀ ਨਾਲ ਵੀ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਰਿਸ਼ਤੇਦਾਰਾਂ ਨੂੰ ਮਿਲਣ ਵਿੱਚ ਆਸਾਨੀ ਹੋਵੇਗੀ ਅਤੇ ਸੂਬੇ ਤੋਂ ਬਾਹਰ ਆਸਾਨੀ ਨਾਲ ਜਾ ਸਕਣਗੇ।

ਕੋਰੋਨਾ ਹਦਾਇਤਾਂ ਦੀ ਪਾਲਣਾ ਲਈ ਬੱਸ ਅੱਡੇ 'ਤੇ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਵੀ ਕੀਤੀ ਗਈ ਹੈ। ਮੌਕੇ 'ਤੇ ਮੌਜੂਦ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹਰ ਯਾਤਰੀ ਨੂੰ 'ਕੋਵਾ' ਐਪ ਬਾਰੇ ਦੱਸ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਰ ਇੱਕ ਯਾਤਰੀ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਮਾਸਕ ਪਹਿਨਣ ਲਈ ਕਿਹਾ ਜਾ ਰਿਹਾ ਹੈ। ਇਸਤੋਂ ਇਲਾਵਾ ਸਮਾਜਿਕ ਦੂਰੀ ਬਣਾਈ ਰੱਖਣ ਲਈ ਯਾਤਰੀਆਂ ਨੂੰ ਵਿਸ਼ੇਸ਼ ਹਦਾਇਤ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.