ETV Bharat / state

Case Registered Against Senior BJP Leader: ਲੁਧਿਆਣਾ ਚ ਭਾਜਪਾ ਦੇ ਸੀਨੀਅਰ ਆਗੂ ਅਤੇ ਬੇਟੇ ਸਣੇ 6 ਤੇ ਮਾਮਲਾ ਦਰਜ, ਸਟੀਲ ਕਾਰੋਬਾਰੀ ਨਾਲ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ - ਪੰਜਾਬ ਲੋਕ ਕਾਂਗਰਸ

ਲੁਧਿਆਣਾ ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ (Case Registered Against Senior BJP Leader) ਖਿਲਾਫ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਾਰੋਬਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਭਾਜਪਾ ਆਗੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਗਮੋਹਨ ਸ਼ਰਮਾ 2022 ਵਿੱਚ ਲੁਧਿਆਣਾ ਈਸਟ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।

Case Registered Against Senior BJP Leader
Punjab Ludhiana Case has Registered Against Senior BJP Leader And His Son Accused Of Assaulting Businessman
author img

By ETV Bharat Punjabi Team

Published : Oct 5, 2023, 4:02 PM IST

ਲੁਧਿਆਣਾ: ਲੁਧਿਆਣਾ ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ (Senior BJP Leader) ਖਿਲਾਫ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਾਰੋਬਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਭਾਜਪਾ ਆਗੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਗਮੋਹਨ ਸ਼ਰਮਾ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਵਜੋਂ 2022 ਵਿੱਚ ਲੁਧਿਆਣਾ ਈਸਟ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।

ਭਾਜਪਾ ਆਗੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ: ਦੱਸਿਆ ਜਾ ਰਿਹਾ ਹੈ ਕੇ ਜਗਮੋਹਨ ਸ਼ਰਮਾ ਦਾ ਕਿਸੇ ਸਟੀਲ ਫੈਕਟਰੀ ਦੇ ਮਾਲਕ ਨਾਲ ਪੈਸਿਆਂ ਦਾ ਲੈਣ ਦੇਣ ਸੀ। ਦੇਰ ਸ਼ਾਮ ਜਗਮੋਹਨ ਸ਼ਰਮਾ ਉਸਦੇ ਬੇਟੇ ਅਤੇ ਉਸਦੇ ਕੁਝ ਹੋਰ ਸਾਥੀਆਂ ਨੇ ਫੈਕਟਰੀ ਮਾਲਕ ਤੇ ਤਾਬੜ ਤੋੜ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਫੈਕਟਰੀ ਦੇ ਮਾਲਕ ਨੇ ਪੁਲਿਸ ਕੋਲ ਜਗਮੋਨ ਸ਼ਰਮਾ ਦੇ ਖਿਲਾਫ ਸਿਕਾਇਤ ਦਰਜ ਕਰਵਾਈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਭਾਜਪਾ ਆਗੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ

ਭਾਜਪਾ ਆਗੂ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ: ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਬੰਧਿਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਭਾਜਪਾ ਆਗੂ ਵੱਲੋਂ ਕਾਰੋਬਾਰੀ ਨਾਲ ਕੁੱਟਮਾਰ ਕੀਤੀ ਗਈ। ਫੈਕਟਰੀ ਮਾਲਕ ਨੇ ਪੁਲਿਸ ਨੂੰ ਦਸਿਆ ਹੈ ਕਿ ਜਗਮੋਹਨ ਸ਼ਰਮਾ ਨੇ ਮੇਰੇ ਤੇ ਰਿਵਾਲਵਰ ਵੀ ਤਾਣੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਭਾਜਪਾ ਆਗੂ ਜਗਮੋਹਨ ਸ਼ਰਮਾ, ਉਨ੍ਹਾਂ ਦੇ ਬੇਟੇ ਅਤੇ ਨਾਲ ਦੇ 6 ਤੋਂ 7 ਅਣਪਛਾਤਿਆਂ ਵਿਅਕਤੀਆਂ ਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਫੈਕਟਰੀ ਮਾਲਕ ਦਾ ਬਿਆਨ: ਸ਼ਿਕਾਇਤ ਕਰਤਾ ਫੈਕਟਰੀ ਮਾਲਕ ਸ਼ਿਵਮ ਅਗਰਵਾਲ ਨੇ ਦੱਸਿਆ ਕਿ ਉਸ ਨੂੰ ਧਮਕੀਆਂ ਵੀ ਦਿੱਤੀ ਜਾ ਰਹੀਆਂ ਹਨ। ਜਗਮੋਹਨ ਸ਼ਰਮਾ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਉਹ 2022 ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਵਜ਼ੋ ਚੋਣ ਵੀ ਲੜ ਚੁੱਕੇ ਹਨ। ਫਿਲਹਾਲ ਪੁਲਿਸ ਨੇ ਕਿਹਾ ਕਿ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.