ETV Bharat / state

ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ, ਰਿਸ਼ਵਤ ਲੈਕੇ ਵਿਦਿਆਰਥੀਆਂ ਨੂੰ ਜਾਅਲੀ ਡਿਗਰੀਆਂ ਦੇਣ ਵਾਲੇ ਪ੍ਰਿੰਸੀਪਲ ਚੜ੍ਹੇ ਅੜਿੱਕੇ - Vigilance Bureau arrest 4

ਪੰਜਾਬ ਵਿਜੀਲੈਂਸ ਨੇ ਵੱਡੀ ਕਾਰਵਾਈ ਕਰਦਿਆਂ ਜਾਅਲੀ ਡੀ ਫਾਰਮੇਸੀ ਦੀ ਡਿਗਰੀ ਕਰਵਾਉਣ ਵਾਲੇ ਅਤੇ ਡਿਗਰੀ ਲੈ ਕੇ ਮੈਡੀਕਲ ਸਟੋਰ ਚਲਾਉਣ ਵਾਲਿਆਂ ਨੂੰ ਕਾਬੂ ਕੀਤਾ ਹੈ। ਇਹਨਾਂ ਵਿੱਚ ਹੁਣ ਤੱਕ ਨਾਮੀ ਕਾਲਜਾਂ ਦੇ ਤਿੰਨ ਪ੍ਰਿੰਸੀਪਲ ਗ੍ਰਿਫਤਾਰ ਹੋਰ ਵੀ ਕੀਤੇ ਕਾਬੂ ਗਏ ਹਨ।

Punjab vigilance caught principals giving fake degrees to students by taking bribes in ludhiana
ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ, ਰਿਸ਼ਵਤ ਲੈਕੇ ਵਿਦਿਆਰਥੀਆਂ ਨੂੰ ਜਾਅਲੀ ਡਿਗਰੀਆਂ ਦੇਣ ਵਾਲੇ ਪ੍ਰਿੰਸੀਪਲ ਚੜ੍ਹੇ ਅੜਿੱਕੇ
author img

By ETV Bharat Punjabi Team

Published : Jan 16, 2024, 10:38 AM IST

ਰਿਸ਼ਵਤ ਲੈਕੇ ਵਿਦਿਆਰਥੀਆਂ ਨੂੰ ਜਾਅਲੀ ਡਿਗਰੀਆਂ ਦੇਣ ਵਾਲੇ ਪ੍ਰਿੰਸੀਪਲ ਚੜ੍ਹੇ ਅੜਿੱਕੇ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

ਵੱਡੇ ਅਹੁਦੇਦਾਰ ਕੀਤੇ ਕਾਬੂ : ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸ ਐਸ ਪੀ ਨੇ ਦੱਸਿਆ ਕਿ ਇਸ ਮਾਮਲੇ 'ਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ.ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈਕੇ ਦਿੱਤੇ ਦਾਖਲੇ : ਐਸ ਐਸ ਪੀ ਰਵਿੰਦਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ,ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਅੱਜ ਹੋਵੇਗੀ ਅਦਾਲਤ 'ਚ ਪੇਸ਼ੀ : ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ। ਫੜ੍ਹੇ ਗਏ ਸਾਰੇ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.