ਲੁਧਿਆਣਾ : ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਗਾਤਾਰ ਮੀਂਹ ਹੋ ਰਹੀ ਹੈ। ਬਾਰਿਸ਼ ਦੇ ਨਾਲ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ ਉੱਥੇ ਹੀ ਇਸ ਮੌਸਮ ਵਿੱਚ ਤਬਦੀਲੀ ਨਾਲ ਫ਼ਸਲਾਂ 'ਤੇ ਵੀ ਅਸਰ ਪੈਣ ਦੀ ਆਸ ਹੈ।
ਲੁਧਿਆਣਾ ਦੇ ਵਿੱਚ ਸਵੇਰ ਤੋਂ ਲਗਾਤਾਰ ਮੀਂਹ ਹੋ ਰਹੀ ਹੈ ਜਿਸ ਤੋਂ ਬਾਅਦ ਤਾਪਮਾਨ ਵਿੱਚ ਜਿੱਥੇ ਗਿਰਾਵਟ ਦਰਜ ਕੀਤੀ ਗਈ ਹੈ ਉਥੇ ਹੀ ਦੂਜੇ ਪਾਸੇ ਇਸ ਬਾਰਿਸ਼ ਨਾਲ ਲੋਕਾਂ ਨੂੰ ਵੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਜਾਗੀ ਹੈ ਹਾਲਾਂਕਿ ਅਗਸਤ ਮਹੀਨੇ ਵਿੱਚ ਮੌਨਸੂਨ ਕਾਫੀ ਕਮਜ਼ੋਰ ਰਿਹਾ ਪਰ ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਦੋ ਸਿਸਟਮ ਬਣਨਗੇ ਜਿਸ ਨਾਲ ਪੰਜਾਬ ਭਰ ਦੇ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:ਗਰੀਬ ਪਰਿਵਾਰ ’ਤੇ ਮੀਂਹ ਦਾ ਕਹਿਰ: ਬਾਥਰੂਮ ’ਚ ਰੋਟੀਆਂ ਬਣਾਉਣ ਲਈ ਮਜ਼ਬੂਰ
ਜਿਸਦੇ ਤਹਿਤ ਆਉਣ ਵਾਲੇ ਇਕ ਦੋ ਦਿਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।