ਲੁਧਿਆਣਾ: ਪੰਜਾਬੀ ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦਾ ਦੌਰਾ ਪੈਣ ਨਾਲ ਐਤਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਇਸ ਸਦੀਵੀਂ ਵਿਛੋੜੇ ਕਾਰਨ ਸੰਗੀਤ ਦੀ ਦੁਨੀਆਂ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਕਮੀ ਨੂੰ ਕਦੇ ਕੋਈ ਵੀ ਪੂਰਾ ਨਹੀਂ ਕਰ ਸਕਦਾ।
ਐਤਵਾਰ ਸਵੇਰੇ 40 ਸਾਲਾ ਵਿੱਕੀ ਬਾਦਸ਼ਾਹ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਵਿੱਕੀ ਨੇ ਆਪਣੇ ਆਖ਼ਰੀ ਸਾਹ ਲਏ। ਸੋਮਵਾਰ ਨੂੰ ਵਿੱਕੀ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਨੇ ਕਿਹਾ ਕਿ ਕਲਾ ਜਗਤ ਨੂੰ ਇਹ ਵੱਡਾ ਘਾਟਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗੀਤ ਪ੍ਰੇਮੀਆਂ ਨੇ ਵਿੱਕੀ ਨੂੰ ਆਖ਼ਰੀ ਸ਼ਰਧਾਂਜਲੀ ਦਿੱਤੀ।
ਵਿੱਕੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਘਾਟਾ ਪੂਰਾ ਨਹੀਂ ਹੋ ਸਕਦਾ ਕਿਉਂਕਿ ਉਹ ਇੱਕ ਚੰਗੇ ਸੂਫੀ ਗਾਇਕ ਸਨ। ਵਿੱਕੀ ਦੇ ਦੋਸਤ ਨੇ ਦੱਸਿਆ ਕਿ ਉਸ ਦੇ ਜਾਣ ਨਾਲ ਸਰੋਤਿਆਂ ਨੂੰ ਵੀ ਕਾਫੀ ਘਾਟਾ ਹੋਇਆ ਹੈ। ਇਸ ਮੌਕੇ ਵਿੱਕੀ ਦੇ ਭਰਾ ਨੇ ਦੱਸਿਆ ਕਿ ਐਤਵਾਰ ਸਵੇਰੇ ਉਸ ਦੀ ਅਚਾਨਕ ਤਬੀਅਤ ਖ਼ਰਾਬ ਹੋਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ ਪਰ ਉਸ ਨੇ ਉੱਥੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਦਿੱਲੀ ਦੇ ਵਧੇ ਪ੍ਰਦੂਸ਼ਣ ਲਈ ਹੁਣ ਕੌਣ ਜ਼ਿੰਮੇਵਾਰ ?