ETV Bharat / state

ਹਰਪਾਲ ਚੀਮਾ ਨੇ ਬਜਟ ਇਜਲਾਸ ਨੂੰ ਲੈ ਕੇ ਖੜੇ ਕੀਤੇ ਕਈ ਸਵਾਲ - budget session

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਕਈ ਨਵੇਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਵੀ ਕਰਵਾਈਆਂ।

ਤਸਵੀਰ
ਤਸਵੀਰ
author img

By

Published : Feb 26, 2021, 8:22 PM IST

ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਕਈ ਨਵੇਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਵੀ ਕਰਵਾਈਆਂ। ਇਸ ਦੌਰਾਨ ਪੰਜਾਬ ਸਰਕਾਰ ਦੇ ਅਗਾਮੀ ਬਜਟ ਇਜਲਾਸ ਨੂੰ ਲੈ ਕੇ ਉਨ੍ਹਾਂ ਸਰਕਾਰ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਇਜਲਾਸ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਨੂੰ ਲਾਈਵ ਕਵਰੇਜ ਦੀ ਆਜ਼ਾਦੀ ਦੇਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੇ ਸਵਾਲ ਸਰਕਾਰਾਂ ਤੱਕ ਪਹੁੰਚਾਏ ਜਾ ਸਕਣ।

ਹਰਪਾਲ ਚੀਮਾ ਨੇ ਬਜਟ ਇਜਲਾਸ ਨੂੰ ਲੈ ਕੇ ਖੜੇ ਕੀਤੇ ਸਵਾਲ

ਇਹ ਵੀ ਪੜੋ: ਆਂਗਨਵਾੜੀ ਵਰਕਰਾਂ ਨੇ ਵਿਧਾਇਕ ਡਾਬਰ ਦੀ ਕੋਠੀ ਦਾ ਕੀਤਾ ਘਿਰਾਓ

ਇਸ ਦੌਰਾਨ ਹਰਪਾਲ ਚੀਮਾ ਨੇ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਅਤੇ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਦੱਬਿਆ ਹੋਇਆ ਹੈ। ਉਧਰ ਦੂਜੇ ਪਾਸੇ ਨੌਦੀਪ ਦੇ ਪਰਿਵਾਰ ਨਾਲ ਉਨ੍ਹਾਂ ਵੱਲੋਂ ਕੀਤੀ ਮੁਲਾਕਾਤ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜੋ ਉਸ ਲੜਕੀ ’ਤੇ ਤਸ਼ੱਦਦ ਕੀਤੀ ਗਈ ਹੈ। ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਰਕਾਰ ਕੋਰੋਨਾ ਕੋਰੋਨਾ ਕਰ ਕੇ ਵਿਧਾਇਕਾਂ ਨੂੰ ਡਰਾ ਰਹੀ ਹੈ ਜਦੋਂ ਕਿ ਉਹ ਆਪਣੀ ਡਿਕੋਟਾ ਲੈ ਕੇ ਹੀ ਵਿਧਾਨ ਸਭਾ ਦੇ ਇਜਲਾਸ ਵਿੱਚ ਸ਼ਾਮਲ ਹੋਣ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਸਵਾਲਾਂ ਤੋਂ ਭੱਜ ਰਹੀ ਹੈ ਜੋ ਕਿ ਚਾਰ ਸਾਲਾਂ ਵਿੱਚ ਸਰਕਾਰ ਨੇ ਕੋਈ ਕੰਮ ਹੀ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਕੌਂਮੀ ਕਨਵੀਨਰ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਪੰਜਾਬ ਵਿੱਚ ਹੋਣ ਵਾਲੀ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਹੁੰਚ ਰਹੇ ਨੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.