ਲੁਧਿਆਣਾ: ਅਕਾਲੀ ਦਲ (Akali Dal) ਵੱਲੋਂ ਲੁਧਿਆਣਾ ‘ਚ ਪ੍ਰੈਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਨਿਸ਼ਾਨੇ ਸਾਧੇ ਹਨ। ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਆਮ ਲੋਕਾਂ ਦੇ ਮੁੱਖ ਮੰਤਰੀ ਖੁਦ ਨੂੰ ਦੱਸਣ ਵਾਲੇ ਚਰਨਜੀਤ ਚੰਨੀ ਹੁਣ ਖਾਸ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਬੈਂਸ ਦੇ ਖਿਲਾਫ਼ ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਤੋਂ ਚੰਡੀਗੜ੍ਹ ਦਫਤਰ ਮਿਲਣ ਦਾ ਸਮਾਂ ਮੰਗਿਆ ਗਿਆ ਸੀ ਅਤੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਸ਼ਾਮ ਨੂੰ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣਗੇ ਪਰ ਮੁੱਖ ਮੰਤਰੀ ਆਪਣੇ ਚੋਪਰ ‘ਚ ਬੈਠ ਕੇ ਨਿਕਲ ਗਏ।
ਇਸ ਮੌਕੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਇਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਬੀ ਐਸ ਐਫ (BSF) ਨੂੰ ਦਿੱਤੇ ਅਧਿਕਾਰਾਂ ਦਾ ਸਮਰਥਨ ਕਰ ਰਹੇ ਹਨ ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਇਸ ਦੀ ਨਿਖੇਧੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਕਾਂਗਰਸ ਹਾਈਕਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਾਫ ਕਰ ਦਿੱਤਾ ਹੈ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਰੱਦ ਨਹੀਂ ਕਰਵਾਇਆ ਸੀ ਜਿਸ ਕਰਕੇ ਹੁਣ ਚੰਨੀ ਸਰਕਾਰ ਨੇ ਸਪੈਸ਼ਲ ਸੈਸ਼ਨ ਸੱਦ ਕੇ ਇਸ ਨੂੰ ਰੱਦ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ।
ਗਰੇਵਾਲ ਨੇ ਕਿਹਾ ਕਿ ਕਾਂਗਰਸ ਬੈਂਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਵਫਦ ਨੇ ਮੁੱਖ ਮੰਤਰੀ ਚੰਨੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ ਪਰ ਚੰਨੀ ਵੱਲੋਂ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਮੰਗ ਪੱਤਰ ਮੁੱਖ ਮੰਤਰੀ ਨੂੰ ਦੇਣਾ ਸੀ।
ਇਹ ਵੀ ਪੜ੍ਹੋ:ਪੰਜਾਬ ਨਹੀਂ ਆਵੇਗਾ ਰਾਮ ਰਹੀਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ