ਲੁਧਿਆਣਾ: ਪੰਜਾਬ ਸਰਕਾਰ ਦੀ ਚਾਰ ਸਾਲ ਦੀ ਕਾਰਗੁਜਾਰੀ ਨੂੰ ਲੈਕੇ ਭਾਜਪਾ ਵਲੋਂ ਪ੍ਰੈਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਕਾਂਗਰਸ ਸਰਕਾਰ 'ਤੇ ਸਵਾਲ 'ਤੇ ਕਈ ਸਵਾਲ ਖੜੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ 'ਤੇ ਕਈ ਸ਼ਬਦੀ ਹਮਲੇ ਵੀ ਕੀਤੇ।
ਸ਼ਵੇਤ ਮਲਿਕ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਅਪਰਾਧ ਮੁਕਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਯੂਪੀ ਦੇ ਨਾਮੀ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ 'ਚ ਲਿਆ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਖਤਾਰ ਅੰਸਾਰੀ 'ਤੇ ਕਈ ਗੰਭੀਰ ਮੁਕੱਦਮੇ ਦਰਜ ਹਨ ਅਤੇ ਯੂਪੀ ਪੁਲਿਸ ਨੂੰ ਉਹ ਲੋੜੀਂਦਾ ਹੈ, ਪਰ ਪੰਜਾਬ ਦੀ ਸਰਕਾਰ ਉਸ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ ਅਤੇ ਉਸ ਨੂੰ ਏਸੀ ਐਂਬੂਲੈਂਸ 'ਚ ਘੁਮਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਮੁਖਤਾਰ ਅੰਸਾਰੀ ਨੂੰ ਬਾਂਦਾ ਜੇਲ ਭੇਜਣ ਦੇ ਆਦੇਸ਼ ਪ੍ਰਿਯਾਗਰਾਜ ਪਹੁੰਚੇ