ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Assembly elections) ਦੇ ਮੱਦੇਨਜ਼ਰ 6 ਫਰਵਰੀ ਨੂੰ ਕਾਂਗਰਸ ਦੇ ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਰਹਿਣਗੇ ਅਤੇ ਉਹ ਵਿਸ਼ੇਸ਼ ਤੌਰ 'ਤੇ ਲੁਧਿਆਣਾ ਅੰਦਰ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੀ ਪੁਸ਼ਟੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕੀਤੀ ਹੈ।
ਬਿੱਟੂ ਨੇ ਕਿਹਾ ਕਿ ਵਰਕਰਾਂ ਦੇ ਵਿੱਚ ਜੋਸ਼ ਭਰਨ ਲਈ ਰਾਹੁਲ ਗਾਂਧੀ ਖੁਦ ਆਉਣਗੇ ਅਤੇ 1000 ਦੇ ਕਰੀਬ ਲੋਕਾਂ ਦਾ ਇਕੱਠ ਨੂੰ ਸੰਬੋਧਿਤ ਕਰਨਗੇ। ਜਿਸ ਲਈ ਤਿਆਰੀਆਂ ਜਾਰੀ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰਾਹੁਲ ਗਾਂਧੀ ਵਰਚੁਅਲ ਮੀਟਿੰਗਾਂ ਵੀ ਕਰ ਰਹੇ ਨੇ.. ਇਸ ਤੋਂ ਇਲਾਵਾ ਰਾਹੁਲ ਗਾਂਧੀ ਹੀ 6 ਤਰੀਕ ਨੂੰ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕਰਣਗੇ।
ਇਸ ਦੌਰਾਨ ਰਵਨੀਤ ਬਿੱਟੂ ਨੇ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਦੋਵੇਂ ਧਰਮ ਅਤੇ ਸਮਾਜ ਨੂੰ ਵੰਡਣ ਦੀਆਂ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿੱਚ ਕਿਸੇ ਹੋਰ ਨੂੰ ਚੋਣ ਨਿਸ਼ਾਨ ਤੇ ਅਤੇ ਪਿੰਡਾਂ ਦੇ ਵਿੱਚ ਕਿਸੇ ਹੋਰ ਚੋਣ ਨਿਸ਼ਾਨ 'ਤੇ ਚੋਣਾਂ ਲੜ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਦਿੱਲੀ ਦੇ ਵਿਚ ਇਕ ਵਿਆਹੁਤਾ ਦੇ ਨਾਲ ਜੋ ਬਦਫੈਲੀ ਕੀਤੀ ਗਈ ਉਹ ਕਿਸੇ ਤੋਂ ਲੁਕੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਹੀ ਆਮ ਆਦਮੀ ਪਾਰਟੀ ਛੱਡ ਕੇ ਪਾਸੇ ਹੋ ਗਏ ਹਨ।
ਇਹ ਵੀ ਪੜ੍ਹੋ: SKM ਵੋਟਾਂ ਵਾਲੇ ਸੂਬਿਆਂ 'ਚ ਭਾਜਪਾ ਵਿਰੁੱਧ ਚਲਾਵੇਗਾ ਵਿਸ਼ੇੇਸ਼ ਮੁਹਿੰਮ"