ਲੁਧਿਆਣਾ: ਕਾਂਗਰਸ ਦੇ ਰਾਹੁਲ ਗਾਂਧੀ ਅੱਜ ਲੁਧਿਆਣਾ ਫੇਰੀ ’ਤੇ ਹਨ ਅਤੇ ਅੱਜ ਪੰਜਾਬ ਕਾਂਗਰਸ ਦਾ ਵਿਧਾਨ ਸਭਾ ਚੋਣਾਂ ਲਈ ਸੀਐਮ ਚਿਹਰਾ ਕੌਣ ਹੋਵੇਗਾ ਇਸ ’ਤੇ ਮੋਹਰ ਲੱਗ ਜਾਵੇਗੀ। ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਇਸ ਰੇਜ ਵਿੱਚ ਚੱਲ ਰਹੇ ਹਨ। ਹਾਲਾਂਕਿ ਚਰਨਜੀਤ ਸਿੰਘ ਚੰਨੀ ਦੇ ਨਾਂ ’ਤੇ ਮੋਹਰ ਲੱਗਣ ਦੇ ਕਿਆਸ ਲਗਾਏ ਜਾ ਰਹੇ ਹਨ, ਪਰ ਅਧਿਕਾਰਕ ਤੌਰ ’ਤੇ ਇਸ ਦਾ ਐਲਾਨ ਰਾਹੁਲ ਗਾਂਧੀ ਅੱਜ ਕਰਨਗੇ।
ਇਹ ਵੀ ਪੜੋ: ਕਾਂਗਰਸ ਲਈ ਫੈਸਲੇ ਦਾ ਦਿਨ, ਰਾਹੁਲ ਗਾਂਧੀ ਅੱਜ ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ
ਰਾਹੁਲ ਗਾਂਧੀ ਦੀ ਸਮਾਂ ਸਾਰਣੀ
ਰਾਹੁਲ ਗਾਂਧੀ ਹਲਵਾਰਾ ਏਅਰਪੋਰਟ ਤੇ ਪਹਿਲਾਂ ਲੁਧਿਆਣਾ ਦੇ ਹਯਾਤ ਹੋਟਲ ਦੇ ਵਿਚ ਪਹੁੰਚ ਕੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਬੈਠਕ ਕਰਨਗੇ ਜਿਸ ਵਿਚ ਚਰਨਜੀਤ ਚੰਨੀ, ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਹੋਰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਜਿਸ ਤੋਂ ਬਾਅਦ ਹਰਸ਼ਿਲਾ ਪੈਲੇਸ ਦੇ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਵੇਗਾ।
ਹਰਸ਼ੀਲਾ ਪੈਲੇਸ ਦੇ ਵਿੱਚ ਰਾਹੁਲ ਗਾਂਧੀ ਪੰਜਾਬ ਕਾਂਗਰਸ 2022 ਵਿਧਾਨ ਸਭਾ ਚੋਣਾਂ ਲਈ ਕੌਣ ਮੁੱਖ ਮੰਤਰੀ ਦਾ ਦਾਅਵੇਦਾਰ ਹੋਵੇਗਾ ਇਸਦਾ ਐਲਾਨ ਕਰਨਗੇ ਇਸ ’ਤੇ ਮੋਹਰ ਲਾਉਣਗੇ ਇਸ ਤੋਂ ਪਹਿਲਾਂ ਹਯਾਤ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਵੇਗੀ ਜਿਸ ਨੂੰ ਗੁਪਤ ਰੱਖਿਆ ਜਾਵੇਗਾ। ਕਾਂਗਰਸ ਦੇ ਸੀਨੀਅਰ ਲੀਡਰ ਹੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ ਜਿੱਥੇ ਮੁੱਖ ਮੰਤਰੀ ਚਿਹਰੇ ਦੇ ਨਾਂ ਤੇ ਮੋਹਰ ਲਾਈ ਜਾਵੇਗੀ, ਉੱਥੇ ਹੀ ਰਾਹੁਲ ਗਾਂਧੀ ਦੀ ਲੁਧਿਆਣਾ ਫੇਰੀ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸੁਨੀਲ ਜਾਖੜ ਦਾ ਬਿਆਨ
ਰਾਹੁਲ ਗਾਂਧੀ ਦਾ ਸਵਾਗਤ ਕਰਨ ਪਹੁੰਚੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਮੈਂ ਤਾਂ ਮੁੱਖ ਮੰਤਰੀ ਚਿਹਰੇ ਦੇ ਰੇਸ ਵਿੱਚ ਵੀ ਨਹੀਂ ਹਾਂ।
ਇਹ ਵੀ ਪੜੋ: ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਸੰਗੀਤ ਦੀ ਇੱਕ ਸਦੀ ਦਾ ਅੰਤ