ਲੁਧਿਆਣਾ: ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਏਕੋਟ ਪੁਲਿਸ ਥਾਣਾ ਸਦਰ ਅਧੀਨ ਪੈਂਦੀ ਚੌੰਕੀ ਲੋਹਟਬੱਦੀ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ SHO ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਰਾਏਕੋਟ ਅਧੀਨ ਪੈਂਦੀ ਚੌੰਕੀ ਲੋਹਟਬੱਦੀ ਦੇ ASI ਬਲਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਰਾਏਕੋਟ, ਮਲੇਰਕੋਟਲਾ ਰੋਡ 'ਤੇ ਸਥਿਤ ਪਿੰਡ ਕਲਸੀਆਂ ਨਜ਼ਦੀਕ ਮੌਜੂਦ ਸੀ ਤਾਂ ਇੱਕ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਕੌਰ ਉਰਫ ਭੋਲੀ ਪਤਨੀ ਨਿਹਾਲ ਸਿੰਘ ਵਾਸੀ ਲਿੱਤਰ ਗੁਆਂਢੀ ਸੂਬਿਆਂ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਸਮਗਲਿੰਗ ਕਰਦੀ ਹੈ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਉਕਤ ਔਰਤ ਦੇ ਘਰ ਛਾਪਾ ਮਾਰਿਆ ਤਾਂ ਉਸ ਦੇ ਘਰੋਂ ਹਰਿਆਣਾ ਮਾਰਕਾ ਹੀਰਾ ਦੇਸ਼ੀ ਸ਼ਰਾਬ ਦੀਆਂ 30 ਬੋਲਤਾਂ ਬਰਾਮਦ ਹੋਈਆਂ।
ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਉਕਤ ਮਹਿਲਾ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ, ਕੁੱਝ ਸਮਾਂ ਪਹਿਲਾਂ ਉਸ ਦੇ ਲੜਕੇ ਨੂੰ ਚੋਰੀ ਦੇ ਅੱਧੀ ਦਰਜਨ ਮੋਟਰਸਾਈਕਲਾਂ ਅਤੇ ਇੱਕ ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਗਿਆ।
ਇਹ ਵੀ ਪੜੋ: ਨਿੱਜੀ ਬਿਜਲੀ ਕੰਪਨੀਆਂ ਵੱਲੋਂ ਕਾਂਗਰਸ ਨੂੰ ਕੋਈ ਸਿਆਸੀ ਫੰਡ ਨਹੀਂ: ਅਮਰਿੰਦਰ