ETV Bharat / state

ਰਾਏਕੋਟ ਪੁਲਿਸ ਨੇ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵੱਲੋਂ ਜਾਰੀ ਆਦੇਸ਼ਾਂ ਤਹਿਤ ਡੀਐਸਪੀ ਰਾਏਕੋਟ ਸੁਖਨਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਥਾਣਾ ਮੁਖੀ ਅਜੈਬ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਅਤੇ ਸਮਾਜ ਵਿਰੋਧ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਚੌਕੀ ਲੋਹਟਬੱਦੀ ਵੱਲੋਂ ਦੋ ਵਿਅਕਤੀਆਂ ਨੂੰ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਗਿਆ।

ਰਾਏਕੋਟ ਪੁਲਿਸ ਨੇ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
ਰਾਏਕੋਟ ਪੁਲਿਸ ਨੇ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
author img

By

Published : Mar 6, 2021, 7:33 PM IST

ਲੁਧਿਆਣਾ: ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵੱਲੋਂ ਜਾਰੀ ਆਦੇਸ਼ਾਂ ਤਹਿਤ ਡੀਐਸਪੀ ਰਾਏਕੋਟ ਸੁਖਨਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਥਾਣਾ ਮੁਖੀ ਅਜੈਬ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਅਤੇ ਸਮਾਜ ਵਿਰੋਧ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਚੌਕੀ ਲੋਹਟਬੱਦੀ ਵੱਲੋਂ ਦੋ ਵਿਅਕਤੀਆਂ ਨੂੰ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਗਿਆ।

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਐੱਸ ਆਈ ਅਮਰਜੀਤ ਸਿੰਘ ਨੂੰ ਮੁਖ਼ਬਰ ਵੱਲੋਂ ਇਤਲਾਹ ਮਿਲੀ ਸੀ ਕਿ ਕਰਮਜੀਤ ਸਿੰਘ ਉਰਫ ਕਾਲਾ ਪੁੱਤਰ ਗੁਰਮੇਲ ਸਿੰਘ ਵਾਸੀ ਰਛੀਨ ਅਤੇ ਬਲਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਹੇਰਨਾਂ ਕਲਾ ਨਸ਼ਾ ਵੇਚਣ ਦਾ ਆਦੀ ਹਨ ਅਤੇ ਉਹ ਮਹੇਰਨਾ ਕਲਾਂ ਵੱਲੋਂ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਐਸਆਈ ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮਹੇਰਨਾ ਕਲਾ-ਕੰਗਣਵਾਲ ਰੋਡ 'ਤੇ ਸਥਿਤ ਸੰਤਪੁਰਾ ਮਹੇਰਨਾ ਨਜ਼ਦੀਕ ਨਾਕੇਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ।

ਜਿਨ੍ਹਾਂ ਪਾਸੋਂ ਤਲਾਸ਼ੀ ਲੈਣ 'ਤੇ 8 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਇਸ ਸੰਬੰਧ ਵਿੱਚ ਪੁਲਿਸ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਸੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਅਤੇ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ। ਇਸ ਲਈ ਇਨ੍ਹਾਂ ਪਾਸੋਂ ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.