ਲੁਧਿਆਣਾ: ਸ਼ਹਿਰ ਵਿੱਚ ਪੁਲਿਸ ਵੱਲੋਂ ਰੇਲਵੇ ਸਟੇਸ਼ਨ 'ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ 'ਚ ਵਿਸ਼ਰਾਮ ਘਰ ਅਤੇ ਪਾਰਕਿੰਗ ਦੀ ਪੁਲਿਸ ਵੱਲੋਂ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਲੁਧਿਆਣਾ ਪੁਲਿਸ ਨੇ ਕਿਹਾ ਕਿ ਰੂਟੀਨ ਚੈਕਿੰਗ ਵਜੋਂ ਭੀੜ ਵਾਲੇ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਸਨਿੱਚਰਵਾਰ ਅਤੇ ਐਤਵਾਰ ਨੂੰ ਵੱਡੀ ਗਿਣਤੀ 'ਚ ਲੁਧਿਆਣਾ ਵਿਖੇ ਵਪਾਰੀ ਆਉਂਦੇ ਹਨ, ਇਸ ਕਰਕੇ ਰੇਲਵੇ ਸਟੇਸ਼ਨ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਬਣਿਆ ਹੈਵਾਨ, ਕੁੱਟ-ਕੁੱਟ ਕੇ ਦੂਜੇ ਪੁਲਿਸ ਮੁਲਾਜ਼ਮ ਦਾ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਹ ਰੂਟੀਨ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਦੇ ਨਾਲ ਹੀ ਵਪਾਰੀਆਂ ਦੀ ਆਮਦ ਨੂੰ ਲੈ ਕੇ ਵੀ ਇਹ ਚੈਕਿੰਗ ਵਿਸ਼ੇਸ਼ ਦੱਸੀ ਜਾ ਰਹੀ ਹੈ।