ਲੁਧਿਆਣਾ: ਰੇਲਵੇ ਵਿਜੀਲੈਂਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਇਕ ਜਾਅਲੀ ਟੀਟੀ ਨੂੰ ਕਾਬੂ ਕੀਤਾ ਹੈ ਜੋ ਕਿ ਯਾਤਰੀਆਂ ਤੋਂ ਵਸੂਲੀ ਕਰਦਾ ਸੀ ਹੁਣ ਲੁਧਿਆਣਾ ਜੀਆਰਪੀ ਪੁਲਿਸ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅੱਗੇ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਲੁਧਿਆਣੇ ਤੋਂ ਇਲਾਵਾ ਹੋਰ ਕਿਨ੍ਹਾਂ ਥਾਵਾਂ ਤੱਕ ਜਾ ਕੇ ਵਸੂਲੀ ਕਰਦਾ ਸੀ।
ਨਕਲੀ ਵਰਦੀ ਪਾ ਕਰਦਾ ਸੀ ਵਸੂਲੀ
ਥਾਣਾ ਜੀਆਰਪੀ ਦੇ ਏ ਐੱਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਇਕ ਜਾਅਲੀ ਟੀਟੀ ਨੂੰ ਕਾਬੂ ਕੀਤਾ ਗਿਆ ਹੈ ਜੋ ਲੁਧਿਆਣਾ ਸਟੇਸ਼ਨ ਤੇ ਯਾਤਰੀਆਂ ਕੋਲੋਂ ਨਾਜਾਇਜ਼ ਵਸੂਲੀ ਕਰਦਾ ਸੀ ।ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ ਕਰੀਬ ਇੱਕ ਸਾਲ ਤੋਂ ਇਸ ਗੈਰਕਾਨੂੰਨੀ ਧੰਦੇ ਵਿੱਚ ਲਿਪਤ ਸੀ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੇ ਕੋਲੋਂ ਰੇਲਵੇ ਨਾਲ ਸਬੰਧਿਤ ਕਾਗਜ਼ਾਤ, ਟੀਟੀ ਦੀ ਵਰਦੀ ਅਤੇ ਹੋਰ ਸਮਾਨ ਵੀ ਬਰਾਮਦ ਹੋਇਆ ਹੈ।
3 ਦਿਨ ਦਾ ਮਿਲਿਆ ਰਿਮਾਂਡ
ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ਼ ਮੁਲਜ਼ਮ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।ਪੁਲਿਸ ਵੱਲੋਂ ਜਾਂਚ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।