ਲੁਧਿਆਣਾ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਵਿੱਚ ਆਉਂਦੇ ਦਿਨਾਂ 'ਚ ਮੌਸਮ ਖਰਾਬ ਹੋ ਸਕਦਾ ਹੈ, ਜਿਸ ਦੇ ਮੁਤਾਬਕ ਸਨਿੱਚਰਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਘੱਟੋ-ਘੱਟ ਪਾਰੇ ਦੇ ਵਿੱਚ ਗਿਰਾਵਟ ਆਵੇਗੀ ਅਤੇ ਧੁੰਦ ਅਤੇ ਕੋਹਰੇ ਦਾ ਅਸਰ ਵੀ ਵਧੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਸਨਿੱਚਰਵਾਰ ਅਤੇ ਐਤਵਾਰ ਨੂੰ ਮੀਂਹ ਦੀ ਸੰਭਾਵਨਾ ਹੈ ਅਤੇ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਇਹ ਮੀਂਹ ਵੇਖਣ ਨੂੰ ਮਿਲੇਗਾ, ਜਿਸ ਨਾਲ ਜਿੱਥੇ ਘੱਟੋ-ਘੱਟ ਭਾਰੇ ਦੇ ਵਿੱਚ ਗਿਰਾਵਟ ਦਰਜ ਹੋਵੇਗੀ, ਉੱਥੇ ਹੀ ਸੂਬਾ ਵਾਸੀਆਂ ਨੂੰ ਧੁੰਦ ਅਤੇ ਕੋਹਰੇ ਦਾ ਸਾਹਮਣਾ ਵੀ ਕਰਨਾ ਪਵੇਗਾ।
ਡਾ. ਪ੍ਰਭਜੋਤ ਕੌਰ ਨੇ ਕਿਹਾ ਹਾਲਾਂਕਿ ਦੋ ਦਿਨ ਤੱਕ ਮੌਸਮ ਸਾਫ਼ ਰਹੇਗਾ ਪਰ ਉਸ ਤੋਂ ਬਾਅਦ ਮੀਂਹ ਪੈਣ ਨਾਲ ਠੰਡ ਹੋਰ ਵਧੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦਸੰਬਰ ਦੇ ਵਿੱਚ ਰਿਕਾਰਡ ਤੋੜ ਠੰਡ ਪਈ ਹੈ ਅਤੇ ਵੱਧ ਤੋਂ ਵੱਧ ਪਾਰੇ ਦੇ ਵਿੱਚ ਹੀ ਗਿਰਾਵਟ ਵੇਖਣ ਨੂੰ ਮਿਲੀ ਸੀ ਪਰ ਹੁਣ ਮੀਂਹ ਪੈਣ ਤੋਂ ਬਾਅਦ ਘੱਟ ਤੋਂ ਘੱਟ ਪਾਰੇ ਦੇ ਵਿੱਚ ਵੀ ਗਿਰਾਵਟ ਵੇਖਣ ਨੂੰ ਮਿਲੇਗੀ।
ਇਹ ਵੀ ਪੜੋ: ਪਾਕਿ ਹਵਾਈ ਖੇਤਰ 'ਚ ਜਹਾਜ਼ਾਂ 'ਤੇ ਹੋ ਸਕਦੈ ਅੱਤਵਾਦੀ ਹਮਲਾ, ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ
ਸੋ ਜਿਥੇ ਇੱਕ ਪਾਸੇ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਠੰਡ ਤੋਂ ਹੁਣ ਸੂਬਾ ਵਾਸੀਆਂ ਨੂੰ ਧੁੱਪ ਨਿਕਲਣ ਨਾਲ ਕੁਝ ਰਾਹਤ ਮਿਲੀ ਸੀ ਪਰ ਹੁਣ ਆਉਂਦੇ ਦਿਨਾਂ ਵਿੱਚ ਮੁੜ ਤੋਂ ਮੀਂਹ ਪੈਣ ਨਾਲ ਠੰਢ ਹੋਰ ਵੱਧ ਜਾਵੇਗੀ ਅਤੇ ਨਾਲ ਹੀ ਸੰਘਣੀ ਧੁੰਦ ਅਤੇ ਕੋਹਰੇ ਦਾ ਸਾਹਮਣਾ ਵੀ ਸੂਬਾ ਵਾਸੀਆਂ ਨੂੰ ਕਰਨਾ ਪਵੇਗਾ।