ਲੁਧਿਆਣਾ: ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੀ ਦੇਰ ਰਾਤ ਤੋਂ ਪੈ ਰਹੇ ਮੀਂਹ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮੀਂਹ ਜਾਰੀ ਰਹੇਗਾ।ਲੁਧਿਆਣਾ ਵਿੱਚ ਮੰਗਲਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਇਹ ਮੀਂਹ ਪੈ ਰਿਹਾ। ਉਨ੍ਹਾਂ ਕਿਹਾ ਕਿ ਸਬਜ਼ੀਆਂ ਲਈ ਵੀ ਇਹ ਮੀਂਹ ਕਾਫ਼ੀ ਲਾਹੇਵੰਦ ਹੈ।
ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਵੀ ਮੀਂਹ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਕੋਹਰਾ ਕਾਫ਼ੀ ਘਟੇਗਾ ਅਤੇ ਸਬਜ਼ੀਆਂ ਦੇ ਨੁਕਸਾਨ ਤੋਂ ਵੀ ਬਚਾਅ ਹੋਵੇਗਾ।
ਉਨ੍ਹਾਂ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਲਗਾਤਾਰ ਕੋਹਰਾ ਪੈ ਰਿਹਾ ਸੀ ਅਤੇ ਸਬਜ਼ੀਆਂ ਜਿਨ੍ਹਾਂ ਵਿੱਚ ਮਟਰ ਆਲੂ ਬੈਂਗਣ ਆਦਿ ਸਬਜ਼ੀਆਂ ਸ਼ਾਮਲ ਹਨ। ਉਨ੍ਹਾਂ ਦਾ ਕੋਹਰੇ ਕਾਰਨ ਕਾਫ਼ੀ ਨੁਕਸਾਨ ਹੋ ਰਿਹਾ ਸੀ, ਪਰ ਮੀਂਹ ਪੈਣ ਤੋਂ ਬਾਅਦ ਕੋਹਰਾ ਘੱਟ ਜਾਵੇਗਾ ਅਤੇ ਸਬਜ਼ੀਆਂ ਵੀ ਚੰਗੀਆਂ ਹੋਣਗੀਆਂ।
ਉਨ੍ਹਾਂ ਕਿਹਾ ਕਿ ਇਹ ਡਿਸਟਰਬੈਂਸ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵੱਲੋਂ ਆਈ ਹੈ ਅਤੇ ਬੀਤੀ 25-26 ਦਸੰਬਰ ਦੇ ਵਿੱਚ ਘੱਟੋ ਘੱਟ ਪਾਰਾ ਜੋ ਪੰਜ ਤੋਂ ਛੇ ਡਿਗਰੀ ਤੱਕ ਚੱਲ ਰਿਹਾ ਸੀ ਜਿਸ ਕਾਰਨ ਕੋਹਰਾ ਪੈ ਰਿਹਾ ਸੀ। ਉਸ ਤੋਂ ਹੁਣ ਕਿਸਾਨਾਂ ਨੂੰ ਕਾਫੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਕੋਹਰੇ ਦਾ ਕਹਿਰ, ਦਿੱਲੀ ਆਉਣ ਵਾਲੀਆਂ 15 ਰੇਲ ਗੱਡੀਆਂ ਲੇਟ